Site icon SMZ NEWS

ਪੰਜਾਬ ‘ਚ ਆਮ ਆਦਮੀ ਪਾਰਟੀ ਵੱਲੋਂ 9 ਹਲਕਾ ਇੰਚਾਰਜਾਂ ਦਾ ਐਲਾਨ

ਪੰਜਾਬ ਵਿਚ ਆਮ ਆਦਮੀ ਪਾਰਟੀ ਨੇ 9 ਹਲਕਿਆਂ ਵਿਚ ਇੰਚਾਰਜਾਂ ਦੀ ਨਿਯੁਕਤੀ ਕੀਤੀ ਹੈ।  ਇਸ ਸਬੰਧ ਵਿਚ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਦੇ ਦਸਤਖ਼ਤਾਂ ਹੇਠ ਸੂਚੀ ਜਾਰੀ ਕੀਤੀ ਗਈ ਹੈ।

ਵਿਧਾਨ ਸਭਾਹਲਕਾ ਸ਼ਾਹਕੋਟ ਤੋਂ ਰਤਨ ਸਿੰਘ ਕਾਕੜ ਕਲਾਂ, ਰਾਮਪੁਰਾ ਫੂਲ ਤੋਂ ਬਲਕਾਰ ਸਿੱਧੂ, ਲੁਧਿਆਣਾ ਪੂਰਬੀ ਤੋਂ ਦਲਜੀਤ ਸਿੰਘ ਭੋਲਾ ਗਰੇਵਾਲ, ਲੁਧਿਆਣਾ ਉੱਤਰ ਤੋਂ ਮਦਨ ਲਾਲ ਬੰਗਾ, ਧਰਮਕੋਟ ਤੋਂ ਦਵਿੰਦਰ ਸਿੰਘ ਲਾਡੀ ਦੈਂਸ, ਸੁਲਤਾਨਪੁਰ ਲੋਧੀ ਤੋਂ ਸੱਜਣ ਸਿੰਘ ਚੀਮਾ, ਸਰਦੂਲਗੜ੍ਹ ਤੋਂ ਗੁਰਪ੍ਰੀਤ ਬਣਾਂਵਾਲੀ, ਫਾਜ਼ਿਲਕਾ ਤੋਂ ਸਮਰਬੀਰ ਸਿੱਧੂ ਤੇ ਲੰਬੀ ਤੋਂ ਗੁਰਮੀਤ ਸਿੰਘ ਖੁੱਡੀਆਂ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

Exit mobile version