ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਬੁੱਧਵਾਰ ਨੂੰ ਚੰਡੀਗੜ੍ਹ ਤੋਂ ਦਿੱਲੀ ਪਹੁੰਚੇ ਹਨ। ਸੂਤਰਾਂ ਅਨੁਸਾਰ ਵੀਰਵਾਰ ਨੂੰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ ਉਹ ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਹਾਲਾਂਕਿ, ਹਾਈਕਮਾਨ ਵੱਲੋਂ ਉਨ੍ਹਾਂ ਦੀ ਮੁਲਾਕਾਤ ਸੰਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਪੰਜਾਬ ਕਾਂਗਰਸ ਦੇ ਮੁਖੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਹਾਈ ਕਮਾਨ ਨਾਲ ਸਿੱਧੂ ਦੀ ਇਹ ਪਹਿਲੀ ਮੁਲਾਕਾਤ ਹੋਵੇਗੀ। ਬੁੱਧਵਾਰ ਨੂੰ ਦਿੱਲੀ ਵਿੱਚ ਉਨ੍ਹਾਂ ਦੀ ਪਹਿਲੀ ਮੁਲਾਕਾਤ ਪਾਰਟੀ ਦੀ ਸੀਨੀਅਰ ਨੇਤਾ ਅੰਬਿਕਾ ਸੋਨੀ ਨਾਲ ਹੋਈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਦਿਆਂ ਪੰਜ ਅਹਿਮ ਮੁੱਦਿਆਂ ਦੇ ਛੇਤੀ ਹੱਲ ਲਈ ਇੱਕ ਪੱਤਰ ਦਿੱਤਾ ਸੀ।
ਪਰ ਦਿੱਲੀ ਵਿੱਚ ਕਾਂਗਰਸ ਹਾਈ ਕਮਾਨ ਨਾਲ ਨਵਜੋਤ ਸਿੰਘ ਸਿੱਧੂ ਦੀ ਮੀਟਿੰਗ ਬਾਰੇ ਅਜੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।
Comment here