ਦਿੱਲੀ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਖਤਮ ਹੋ ਗਿਆ ਹੈ। ਮੌਨਸੂਨ ਸੈਸ਼ਨ ਦੇ ਆਖਰੀ ਦਿਨ ਵਿਧਾਨ ਸਭਾ ਨੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਪਾਸ ਕੀਤਾ ਹੈ।
ਇਹ ਪ੍ਰਸਤਾਵ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਰਨੈਲ ਸਿੰਘ ਨੇ ਸਦਨ ਦੇ ਵਿੱਚ ਪੇਸ਼ ਕੀਤਾ ਸੀ। ‘ਆਪ’ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਅੱਠ ਮਹੀਨਿਆਂ ਤੋਂ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ ’ਤੇ ਬੈਠੇ ਹਨ। ਜਰਨੈਲ ਸਿੰਘ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਸ ਸਮੇਂ ਦੌਰਾਨ 600 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਪਰ ਪ੍ਰਧਾਨ ਮੰਤਰੀ ਨੇ ਆਪਣੀ ਸੰਵੇਦਨਾ ਵੀ ਪ੍ਰਗਟ ਨਹੀਂ ਕੀਤੀ। ਕਿਸਾਨਾਂ ਨੇ ਖੁਦਕੁਸ਼ੀ ਨੋਟ ਲਿਖ ਕੇ ਖੁਦਕੁਸ਼ੀ ਕੀਤੀ ਹੈ। ਸਾਰੇ ਕਿਸਾਨਾਂ ਤ ਉਨ੍ਹਾਂ ਦੀ ਜ਼ਮੀਨ ਤੋਂ ਖੋਹਣ ਅਤੇ ਉਨ੍ਹਾਂ ਨੂੰ ਰਾਸ਼ਨ ਦੀ ਦੁਕਾਨ ‘ਤੇ ਲਾਈਨ ਵਿੱਚ ਲਗਾਉਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੇ ਦੇਖਿਆ ਹੈ ਕਿ ਇਹ ਬਿੱਲ ਰਾਜ ਸਭਾ ਵਿੱਚ ਕਿਵੇਂ ਪਾਸ ਕੀਤੇ ਗਏ ਸੀ।
ਜਰਨੈਲ ਸਿੰਘ ਨੇ ਕਿਹਾ ਕਿ ਇਸ ਸਿਸਟਮ ਤੇ ਸ਼ਰਮ ਕਰੋ ਜੋ ਆਪਣੇ ਲੋਕਾਂ ਬਾਰੇ ਨਹੀਂ ਸੋਚਦਾ। ਪਹਿਲੀ ਵਾਰ ਦੇਸ਼ ਦੀਆਂ ਔਰਤਾਂ ਨੇ ਵੀ ਜੰਤਰ -ਮੰਤਰ ‘ਤੇ ਸੰਸਦ ਦਾ ਆਯੋਜਨ ਕੀਤਾ। ਇਹ ਸਦਨ (ਦਿੱਲੀ ਵਿਧਾਨ ਸਭਾ) ਸਿਫਾਰਸ਼ ਕਰਦਾ ਹੈ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ। ਇਸ ਦੌਰਾਨ ਸਦਨ ਵਿੱਚ ਵਿਰੋਧੀ ਧਿਰ ਨੇ ਵੀ ਜੰਮ ਕੇ ਹੰਗਾਮਾ ਕੀਤਾ ਸੀ।
Comment here