Indian PoliticsNationNewsPunjab newsWorld

ਬੇਰੋਜ਼ਗਾਰ ETT/TET ਪਾਸ ਅਧਿਆਪਕਾਂ ਲਈ ਵੱਡੀ ਖਬਰ- ਸਿੱਖਿਆ ਵਿਭਾਗ ਨੇ ਕੱਢੀਆਂ 6635 ਪ੍ਰਾਇਮਰੀ ਟੀਚਰਾਂ ਦੀਆਂ ਅਸਾਮੀਆਂ

ਪੰਜਾਬ ਵਿੱਚ ਪਿਛਲੇ ਲੰਮੇ ਸਮੇਂ ਤੋਂ ਨੌਕਰੀ ਲਈ ਸੰਘਰਸ਼ ਕਰ ਰਹੇ ਬੇਰੋਜ਼ਗਾਰ ਅਧਿਆਪਕਾਂ ਲਈ ਚੰਗੀ ਖਬਰ ਹੈ। ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ 6635 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ।

Opinion | Primary school teachers are more valuable than we think

ਇਨ੍ਹਾਂ ਕੁੱਲ 6635 ਅਸਾਮੀਆਂ ਵਿੱਚੋਂ 2157 ਅਸਾਮੀਆਂ ਔਰਤਾਂ ਲਈ ਵਿਸ਼ੇਸ਼ ਤੌਰ ਤੇ ਰਿਜ਼ਰਵ ਰੱਖੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਲਈ ਈਟੀਟੀ ਟੈੱਟ ਪਾਸ ਉਮੀਦਵਾਰ 3 ਅਗਸਤ ਤੋਂ ਲੈ ਕੇ 18 ਅਗਸਤ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਜਨਰਲ ਵਰਗ ਲਈ ਅਪਲਾਈ ਕਰਨ ਲਈ ਉਮਰ 18 ਤੋਂ 37 ਸਾਲ ਰੱਖੀ ਗਈ ਹੈ ਅਤੇ ਬਾਕੀ ਰਿਜ਼ਰਵ ਅਤੇ ਹੋਰ ਕੈਟਾਗਰੀਆਂ ਨੂੰ ਨਿਯਮਾਂ ਅਨੁਸਾਰ ਉਮਰ ਹੱਦ ਵਿੱਚ ਛੋਟ ਦਿੱਤੀ ਗਈ ਹੈ।

Punjab Govt to fill 8393 Pre Primary Teacher posts, State Cabinet approves  draft - See Latest

ਇਨ੍ਹਾਂ ਅਸਾਮੀਆਂ ਲਈ ਈਟੀਟੀ ਕੋਰਸ ਦੇ ਨਾਲ ਅਧਿਆਪਕ ਯੋਗਤਾ ਪਰੀਖਿਆ-1 (ਟੈੱਟ-1) ਪਾਸ ਹੋਣਾ ਲਾਜ਼ਮੀ ਹੈ। ਇਨ੍ਹਾਂ ਅਸਾਮੀਆਂ ਲਈ 100 ਅੰਕਾਂ ਦੀ ਆਬਜੈਕਟਿਵ ਲਿਖਤੀ ਪ੍ਰੀਖਿਆ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਉੱਚ ਯੋਗਤਾ ਗ੍ਰੈਜੂਏਸ਼ਨ ਦੇ ਪਹਿਲੇ ਦਰਜੇ ਲਈ 5 ਅੰਕ, ਦੂਜੇ ਦਰਜੇ ਲਈ 3 ਅੰਕ ਅਤੇ ਤੀਜੇ ਦਰਜ਼ੇ ਲਈ 2 ਅੰਕ ਵਾਧੂ ਮਿਲਣਗੇ।

ਦੱਸਣਯੋਗ ਹੈ ਕਿ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਲੰਮੇ ਸਮੇਂ ਤੋਂ ਨੌਕਰੀਆਂ ਲਈ ਸੰਘਰਸ਼ ਕਰ ਰਹੇ ਹਨ, ਜਿਸ ਦੇ ਚੱਲਦੇ ਕਈ ਵਾਰ ਧਰਨੇ, ਮੁਜ਼ਾਹਰੇ ਵੀ ਕੀਤੇ ਗਏ। ਇਸ ਦੌਰਾਨ ਅਧਿਆਪਕਾਂ ‘ਤੇ ਤਸ਼ੱਦਦ ਵੀ ਹੋਏ। ਪਰ ਆਪਣੇ ਹੱਕਾਂ ਲਈ ਲੜਨ ਲਈ ਮਜਬੂਰ ਬੇਰੋਜ਼ਗਾਰ ਅਧਿਆਪਕ ਆਪਣੇ ਸੰਘਰਸ਼ ਤੋਂ ਪਿੱਛੇ ਨਹੀਂ ਹਟੇ ਅਤੇ ਪੰਜਾਬ ਸਰਕਾਰ ਵੱਲੋਂ ਹੁਣ ਅਧਿਆਪਕਾਂ ਲਈ ਅਸਾਮੀਆਂ ਕੱਢਣੀਆਂ ਉਨ੍ਹਾਂ ਦੇ ਸੰਘਰਸ਼ ਦੀ ਜਿੱਤ ਦੀ ਪਹਿਲੀ ਪੌੜੀ ਹੈ।

Comment here

Verified by MonsterInsights