Indian PoliticsNationNewsWorld

ਟੋਕੀਓ ਦੀ ਧਰਤੀ ‘ਤੇ ਪੰਜਾਬ ਦੇ ਕਿਸਾਨ ਦੀ ਧੀ ਨੇ ਵਧਾਇਆ ਦੇਸ਼ ਦਾ ਮਾਣ, ਜਾਣੋ ਗੁਰਜੀਤ ਬਾਰੇ ਕੁੱਝ ਖਾਸ ਗੱਲਾਂv

ਭਾਰਤ ਦੀ ਮਹਿਲਾ ਹਾਕੀ ਟੀਮ ਨੇ ਟੋਕੀਓ ਓਲੰਪਿਕ ਵਿੱਚ ਆਸਟ੍ਰੇਲੀਆ ਨੂੰ 1-0 ਨਾਲ ਹਰਾ ਕੇ ਸਾਰਿਆਂ ਨੂੰ ਹੈਰਾਨ ਕਰਦਿਆਂ ਪਹਿਲੀ ਵਾਰ ਸੈਮੀਫਾਈਨਲ ਵਿੱਚ ਐਂਟਰੀ ਕੀਤੀ ਹੈ।

punjab hockey player gurjeet kaur

ਦਰਅਸਲ ਇਹ ਇਤਿਹਾਸ ਇੱਕ ਕਿਸਾਨ ਪਰਿਵਾਰ ਵਿੱਚ ਪੈਦਾ ਹੋਈ ਗੁਰਜੀਤ ਕੌਰ ਨੇ ਸਿਰਜਿਆ ਹੈ। ਇਸ ਮੈਚ ਵਿੱਚ ਭਾਰਤ ਨੇ ਡਰੈਗ ਫਲਿੱਕਰ ਗੁਰਜੀਤ ਕੌਰ ਦੇ ਗੋਲ ਨਾਲ ਆਸਟ੍ਰੇਲੀਆ ਨੂੰ ਹਰਾਇਆ ਹੈ। ਅੰਮ੍ਰਿਤਸਰ ਦੇ ਅਜਨਾਲਾ ਦੇ ਪਿੰਡ ਮਿਆਦੀ ਕਲਾਂ (ਮਿਆਦੀਆ ) ਦੀ ਰਹਿਣ ਵਾਲੀ 25 ਸਾਲਾ ਗੁਰਜੀਤ ਦੇ ਪਰਿਵਾਰ ਦਾ ਹਾਕੀ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਗੁਰਜੀਤ ਦੇ ਪਿਤਾ, ਸਤਨਾਮ ਸਿੰਘ ਲਈ, ਉਨ੍ਹਾਂ ਦੀ ਧੀ ਦੀ ਸਿੱਖਿਆ ਸਭ ਤੋਂ ਪਹਿਲਾਂ ਸੀ। ਗੁਰਜੀਤ ਅਤੇ ਉਸ ਦੀ ਭੈਣ ਪ੍ਰਦੀਪ ਨੇ ਆਪਣੀ ਮੁੱਢਲੀ ਸਿੱਖਿਆ ਪਿੰਡ ਦੇ ਨੇੜੇ ਇੱਕ ਪ੍ਰਾਈਵੇਟ ਸਕੂਲ ਤੋਂ ਪ੍ਰਾਪਤ ਕੀਤੀ। ਇਸ ਤੋਂ ਬਾਅਦ ਉਹ ਤਰਨਤਾਰਨ ਦੇ ਕੈਰੋਂ ਪਿੰਡ ਦੇ ਇੱਕ ਬੋਰਡਿੰਗ ਸਕੂਲ ਵਿੱਚ ਪੜ੍ਹਨ ਗਈਆਂ। ਇੱਥੋਂ ਹੀ ਗੁਰਜੀਤ ਦੇ ਹਾਕੀ ਦੇ ਸ਼ੌਕ ਦੀ ਸ਼ੁਰੂਆਤ ਹੋਈ। ਉਹ ਲੜਕੀਆਂ ਨੂੰ ਹਾਕੀ ਖੇਡਦੇ ਵੇਖ ਕੇ ਬਹੁਤ ਪ੍ਰਭਾਵਿਤ ਹੋਈ ਅਤੇ ਉਸ ਨੇ ਇਸ ਵਿੱਚ ਆਪਣਾ ਹੱਥ ਅਜ਼ਮਾਉਣ ਦਾ ਫੈਸਲਾ ਕੀਤਾ।

ਦੋਵੇਂ ਭੈਣਾਂ ਨੇ ਜਲਦੀ ਹੀ ਖੇਡ ਵਿੱਚ ਮੁਹਾਰਤ ਹਾਸਿਲ ਕਰ ਲਈ ਅਤੇ ਸਕਾਲਰਸ਼ਿਪ ਵੀ ਪ੍ਰਾਪਤ ਕਰ ਲਈ। ਇਸ ਤੋਂ ਬਾਅਦ ਗੁਰਜੀਤ ਕੌਰ ਨੇ ਲਾਇਲਪੁਰ ਖਾਲਸਾ ਕਾਲਜ, ਜਲੰਧਰ ਤੋਂ ਗ੍ਰੈਜੂਏਸ਼ਨ ਕੀਤੀ। ਗੁਰਜੀਤ ਨੇ ਇਸ ਕਾਲਜ ਵਿੱਚ ਬੀਏ ਆਰਟਸ ਵਿੱਚ ਦਾਖਲਾ ਲਿਆ ਸੀ ਅਤੇ ਉਹ ਲੱਗਭਗ 5 ਸਾਲਾਂ ਤੱਕ ਕਾਲਜ ਦੀ ਅਕੈਡਮੀ ਵਿੱਚ ਖੇਡੀ। ਗੁਰਜੀਤ ਕੌਰ ਦੇ ਅੱਜ ਦੇ ਪ੍ਰਦਰਸ਼ਨ ਨੇ ਪੂਰੇ ਭਾਰਤ ਨੂੰ ਆਪਣੀ ਪ੍ਰਸ਼ੰਸਾ ਕਰਨ ਲਈ ਮਜਬੂਰ ਕੀਤਾ ਹੈ। ਭਾਰਤੀ ਮਹਿਲਾ ਹਾਕੀ ਟੀਮ ਦੇ ਸੈਮੀਫ਼ਾਈਨਲ ਵਿੱਚ ਕੁਆਲੀਫਾਈ ਕਰਨ ਤੋਂ ਬਾਅਦ ਗੁਰਜੀਤ ਕੌਰ ਦੇ ਪਰਿਵਾਰਕ ਮੈਂਬਰਾਂ ਵਿੱਚ ਇਸ ਸਮੇਂ ਖ਼ੁਸ਼ੀ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅਜਨਾਲਾ ਖੇਤਰ ਵਿੱਚ ਉਨ੍ਹਾਂ ਦੇ ਚਾਹੁਣ ਵਾਲਿਆਂ ਵੱਲੋਂ ਲੱਡੂ ਵੰਡੇ ਜਾ ਰਹੇ ਹਨ।

ਦੱਸ ਦੇਈਏ ਕਿ ਇਸ ਮੈਚ ਵਿੱਚ ਭਾਰਤੀ ਮਹਿਲਾ ਟੀਮ ਨੇ ਚੰਗੀ ਸ਼ੁਰੂਆਤ ਕੀਤੀ। ਹਾਲਾਂਕਿ, ਭਾਰਤ ਅਤੇ ਆਸਟ੍ਰੇਲੀਆ ਦੋਵੇਂ ਪਹਿਲੇ ਕੁਆਰਟਰ ਵਿੱਚ ਗੋਲ ਨਹੀਂ ਕਰ ਸਕੇ। ਪਰ ਭਾਰਤੀ ਟੀਮ ਵੱਲੋਂ ਗੁਰਜੀਤ ਕੌਰ ਨੇ 22ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ‘ਤੇ ਗੋਲ ਕਰਕੇ ਭਾਰਤ ਨੂੰ 1-0 ਦੀ ਬੜ੍ਹਤ ਦਿਵਾਈ। ਅੱਧੇ ਸਮੇਂ ਤੱਕ ਸਕੋਰ ਬਰਾਬਰ ਰਿਹਾ ।

Comment here

Verified by MonsterInsights