ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਭਾਰਤ ਅਤੇ ਚੀਨ ਵਿਚਾਲੇ ਸਰਹੱਦੀ ਵਿਵਾਦ ਦੇ ਮੁੱਦੇ ਨੂੰ ਲੈ ਕੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ।
ਇੱਕ ਟਵੀਟ ਵਿੱਚ, ਉਨ੍ਹਾਂ ਨੇ ਦੋਸ਼ ਲਾਇਆ ਕਿ ਪੀਐਮ ਮੋਦੀ ਅਤੇ ਉਨ੍ਹਾਂ ਦੇ ‘ਚਾਪਲੂਸਾਂ’ ਨੇ ਹਜ਼ਾਰਾਂ ਕਿਲੋਮੀਟਰ ਭਾਰਤੀ ਜ਼ਮੀਨ ਚੀਨ ਨੂੰ ਸੌਂਪ ਦਿੱਤੀ ਹੈ। ਅਸੀਂ ਇਸਨੂੰ ਕਦੋਂ ਵਾਪਿਸ ਪ੍ਰਾਪਤ ਕਰ ਰਹੇ ਹਾਂ ? ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, “ਮੋਦੀ ਜੀ ਅਤੇ ਉਨ੍ਹਾਂ ਦੇ ਚਾਪਲੂਸਾਂ ਨੇ ਹਜ਼ਾਰਾਂ ਕਿਲੋਮੀਟਰ ਭਾਰਤੀ ਜ਼ਮੀਨ ਚੀਨ ਨੂੰ ਸੌਂਪ ਦਿੱਤੀ ਹੈ। ਅਸੀਂ ਇਸਨੂੰ ਕਦੋਂ ਵਾਪਿਸ ਲੈ ਰਹੇ ਹਾਂ?” ਇਹ ਪਹਿਲੀ ਵਾਰ ਨਹੀਂ ਹੈ ਜਦੋਂ ਰਾਹੁਲ ਗਾਂਧੀ ਨੇ ਇਸ ਮੁੱਦੇ ‘ਤੇ ਸਰਕਾਰ ਨੂੰ ਘੇਰਿਆ ਹੋਵੇ। ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਸਰਕਾਰ ਨੂੰ ਨਿਸ਼ਾਨਾ ਬਣਾ ਚੁੱਕੇ ਹਨ।
ਦੱਸ ਦੇਈਏ ਕਿ ਰਾਹੁਲ ਗਾਂਧੀ ਦਾ ਇਹ ਤਾਜ਼ਾ ਟਵੀਟ ਅਜਿਹੇ ਸਮੇਂ ਆਇਆ ਹੈ ਜਦੋਂ ਪਿਛਲੇ ਮਹੀਨੇ 31 ਜੁਲਾਈ ਨੂੰ ਭਾਰਤ ਅਤੇ ਚੀਨ ਦੇ ਵਿੱਚ 12 ਵੀਂ ਫ਼ੌਜੀ ਵਾਰਤਾ ਦਾ ਆਯੋਜਨ ਹੋਇਆ ਸੀ। ਇਸ ਮੀਟਿੰਗ ਵਿੱਚ ਹੌਟ ਸਪਰਿੰਗ, ਗੋਗਰਾ ਅਤੇ ਪੂਰਬੀ ਲੱਦਾਖ ਦੇ ਵੱਖ -ਵੱਖ ਤਣਾਅ ਵਾਲੇ ਸਥਾਨਾਂ ਤੋਂ ਫੌਜਾਂ ਦੀ ਤੁਰੰਤ ਵਾਪਸੀ ‘ਤੇ ਜ਼ੋਰ ਦਿੱਤਾ ਗਿਆ। ਦੋਹਾਂ ਦੇਸ਼ਾਂ ਵਿਚਾਲੇ ਗੱਲਬਾਤ ਕਰੀਬ ਨੌਂ ਘੰਟਿਆਂ ਤੱਕ ਚੱਲੀ ਸੀ।
Comment here