Site icon SMZ NEWS

ਸਾਬਕਾ DGP ਸੈਣੀ ਨੂੰ ਵੱਡੀ ਰਾਹਤ, ਕੋਟਕਪੂਰਾ ਮਾਮਲੇ ‘ਚ ਮਿਲੀ ਜ਼ਮਾਨਤ

ਕੋਟਕਪੂਰਾ ਗੋਲੀਕਾਂਡ ‘ਚ ਫਸੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਦੀ ਹਾਈਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਨਾ ਸਿਰਫ ਉਨ੍ਹਾਂ ਨੇ ਇਸ ਮਾਮਲੇ ਵਿਚ ਦਿੱਤੀ ਹੋਈ ਜ਼ਮਾਨਤ ਨੂੰ ਕੰਫਰਮ ਕਰ ਦਿੱਤਾ ਹੈ ਸਗੋਂ ਪੁਲਿਸ ਨੂੰ ਹੁਕਮ ਦਿੱਤੇ ਹ ਨਕਿ ਜੇਕਰ ਇਸ ਮਾਮਲੇ ਵਿਚ ਸੈਣੀ ਕੋਲੋਂ ਕੋਈ ਪੁੱਛਗਿਛ ਕਰਨਾ ਚਾਹੁੰਦੀ ਹੈ ਤਾਂ ਉਸ ਲਈ 7 ਦਿਨ ਪਹਿਲਾਂ ਸੈਣੀ ਨੂੰ ਨੋਟਿਸ ਦੇਣਾ ਹੋਵੇਗਾ।

ਮਾਮਲੇ ਵਿਚ ਹਾਈਕੋਰਟ ਨੇ ਸੈਣੀ ਨੂੰ ਮਾਰਚ ਮਹੀਨੇ ਵਿਚ ਹੀ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਹੁਣ ਜ਼ਮਾਨਤ ਨੂੰ ਕੰਫਰਮ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਸੈਣੀ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਤੋਂ ਬਾਅਦ ਹੁਣ ਕੋਟਕਪੂਰਾ ਮਾਮਲੇ ਵਿਚ ਹੀ ਰਾਹਤ ਮਿਲ ਗਈ ਹੈ।

ਜਸਟਿਸ ਅਵਨੀਸ਼ ਝਿੰਗਨ ਨੇ ਸੈਣੀ ਵੱਲੋਂ ਇਸ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਇਹ ਹੁਕਮ ਦਿੱਤਾ। ਦੱਸ ਦੇਈਏ ਕਿ ਸੈਣੀ ਨੂੰ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਪਹਿਲਾਂ ਹੀ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ। ਹੁਣ ਉਸਦੇ ਵਿਰੁੱਧ ਸੈਣੀ-ਕੋਟਕਪੂਰਾ ਵਿੱਚ ਦਰਜ ਕੇਸ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਇਹ ਕੇਸ ਫਰੀਦਕੋਟ ਦੀ ਹੇਠਲੀ ਅਦਾਲਤ ਵਿੱਚ ਚੱਲ ਰਿਹਾ ਹੈ। ਇਸ ਮਾਮਲੇ ਵਿੱਚ ਸੈਣੀ ਦੇ ਖਿਲਾਫ ਚਲਾਨ ਵੀ ਪੇਸ਼ ਕੀਤਾ ਗਿਆ ਹੈ।

ਸੈਣੀ ਨੇ ਪਹਿਲਾਂ ਇਸ ਮਾਮਲੇ ਵਿੱਚ ਹੇਠਲੀ ਅਦਾਲਤ ਤੋਂ ਅਗਾਊਂ ਜ਼ਮਾਨਤ ਮੰਗੀ ਸੀ, ਜਿਸ ਨੂੰ ਹੇਠਲੀ ਅਦਾਲਤ ਨੇ ਰੱਦ ਕਰ ਦਿੱਤਾ ਸੀ। ਹੇਠਲੀ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਸੈਣੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਮਾਰਚ ਮਹੀਨੇ ਵਿੱਚ ਹੀ ਹਾਈ ਕੋਰਟ ਨੇ ਸੈਣੀ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ।

Exit mobile version