Indian PoliticsNationNewsWorld

ਓਲੰਪਿਕ ‘ਚ ਸ਼ਾਨਦਾਰ ਪ੍ਰਦਰਸ਼ਨ ਕਰ ਸਭ ਦਾ ਦਿਲ ਜਿੱਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਦੇ ਕੋਚ Sjoerd Marijne ਨੇ ਦਿੱਤਾ ਅਸਤੀਫਾ, ਜਾਣੋ ਕਿਉਂ

ਟੋਕੀਓ ਓਲੰਪਿਕ ਵਿੱਚ ਲਗਾਤਾਰ ਤਿੰਨ ਹਾਰਾਂ ਝੱਲਣ ਤੋਂ ਬਾਅਦ ਭਾਰਤੀ ਮਹਿਲਾ ਹਾਕੀ ਟੀਮ ਨੇ ਸਾਰਿਆਂ ਨੂੰ ਹੈਰਾਨ ਕਰਦਿਆਂ ਸੈਮੀਫਾਈਨਲ ਤੱਕ ਦਾ ਸਫਰ ਤੈਅ ਕੀਤਾ ਹੈ। ਇਹ ਪਹਿਲਾ ਮੌਕਾ ਹੈ ਜਦੋਂ ਭਾਰਤੀ ਮਹਿਲਾ ਹਾਕੀ ਟੀਮ ਓਲੰਪਿਕ ਵਿੱਚ ਇਸ ਮੁਕਾਮ ‘ਤੇ ਪਹੁੰਚੀ ਹੈ।

ਪਰ ਹੁਣ ਟੀਮ ਦੇ ਕੋਚ sjoerd marijne ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਭਾਰਤੀ ਮਹਿਲਾ ਹਾਕੀ ਟੀਮ ਦੇ ਕੋਚ marijne ਦਾ ਕਹਿਣਾ ਹੈ ਕਿ ਟੀਮ ਦੇ ਨਾਲ ਉਨ੍ਹਾਂ ਦੀ ਜ਼ਿੰਮੇਵਾਰੀ ਸਿਰਫ ਓਲੰਪਿਕ ਖੇਡਾਂ ਵਿੱਚ ਕਾਂਸੀ ਤਮਗਾ ਪਲੇਆਫ ਮੈਚ ਤੱਕ ਸੀ। ਇਸ ਦੇ ਨਾਲ ਹੀ, ਦੇਸ਼ ਭਰ ਵਿੱਚ ਮਹਿਲਾ ਹਾਕੀ ਟੀਮ ਦੇ ਪ੍ਰਦਰਸ਼ਨ ਨੂੰ ਵੇਖਦੇ ਹੋਏ, ਸਾਰੇ ਕੋਚ marijne ਦੀ ਸਿਖਲਾਈ ਦੀ ਪ੍ਰਸ਼ੰਸਾ ਕਰ ਰਹੇ ਹਨ। ਇਹ ਉਨ੍ਹਾਂ ਦੀ ਸਖਤ ਸਿਖਲਾਈ ਦਾ ਨਤੀਜਾ ਹੈ ਕਿ ਭਾਰਤੀ ਮਹਿਲਾ ਟੀਮ ਨੇ ਆਸਟ੍ਰੇਲੀਆ ਵਰਗੀ ਵੱਡੀ ਟੀਮ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਐਂਟਰੀ ਕੀਤੀ ਸੀ।

ਕੋਚ marijne ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ਤੋਂ ਟਵੀਟ ਕੀਤਾ ਕਿ ‘ਅਸੀਂ ਕੋਈ ਤਗਮਾ ਨਹੀਂ ਜਿੱਤਿਆ, ਪਰ ਮੈਨੂੰ ਲਗਦਾ ਹੈ ਕਿ ਅਸੀਂ ਕੁੱਝ ਵੱਡਾ ਜਿੱਤਿਆ ਹੈ। ਅਸੀਂ ਭਾਰਤੀਆਂ ਨੂੰ ਫਿਰ ਤੋਂ ਮਾਣ ਦਿਵਾਇਆ ਹੈ ਅਤੇ ਲੱਖਾਂ ਕੁੜੀਆਂ ਨੂੰ ਪ੍ਰੇਰਿਤ ਕੀਤਾ ਹੈ ਕਿ ਸੁਪਨੇ ਸਾਕਾਰ ਹੋ ਸਕਦੇ ਹਨ, ਜਦੋਂ ਤੱਕ ਤੁਸੀਂ ਇਸਦੇ ਲਈ ਸਖਤ ਮਿਹਨਤ ਕਰਦੇ ਹੋ ਅਤੇ ਇਸ ਵਿੱਚ ਵਿਸ਼ਵਾਸ ਕਰਦੇ ਹੋ। ਤੁਹਾਡੇ ਸਹਿਯੋਗ ਲਈ ਧੰਨਵਾਦ।’ ਹੁਣ ਟੀਮ ਦੀ ਜ਼ਿੰਮੇਵਾਰੀ ਭਾਰਤੀ ਮਹਿਲਾ ਹਾਕੀ ਟੀਮ ਦੇ ਵਿਸ਼ਲੇਸ਼ਣਾਤਮਕ ਕੋਚ ਜਾਨੇਕਾ ਸ਼ੋਪਮੈਨ (analytical coach janeka shopman) ਦੀ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਭਾਰਤੀ ਖੇਡ ਅਥਾਰਟੀ (ਐਸਏਆਈ) ਨੇ ਆਪਣੀ ਤਰਫੋਂ ਭਾਰਤੀ ਮਹਿਲਾ ਹਾਕੀ ਟੀਮ ਦੇ ਮੁੱਖ ਕੋਚ marijne ਅਤੇ ਜਾਨੇਕਾ ਨੂੰ ਆਪਣੇ ਕਾਰਜਕਾਲ ਨੂੰ ਵਧਾਉਣ ਦੀ ਪੇਸ਼ਕਸ਼ ਕੀਤੀ ਸੀ। ਇਸ ਦੇ ਨਾਲ ਹੀ ਮੁੱਖ ਕੋਚ ਮਾਰਿਨ ਨੇ ਆਪਣੇ ਨਿੱਜੀ ਕਾਰਨਾਂ ਕਰਕੇ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ।

Comment here

Verified by MonsterInsights