ਫ਼ਿਰੋਜ਼ਪੁਰ ਨਾਰਕੋਟਿਕ ਸੈੱਲ ਦੀ ਟੀਮ ਨੇ ਵੱਡੀ ਕਾਮਯਾਬੀ ਹਾਸਲ ਕੀਤੀ। ਸਰਹੱਦ ਪਾਰ ਤੋਂ ਆਈ 10 ਕਿਲੋ ਹੈਰੋਇਨ ਦੀ ਖੇਪ ਮਹੋਮੋਦੀ ਇਲਾਕੇ ਤੋਂ ਬਰਾਮਦ ਕੀਤੀ ਗਈ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਨਸ਼ਿਆਂ ਦੀ ਖੇਪ ਲਗਾਤਾਰ ਭਾਰਤ ਖੇਤਰ ਵਿੱਚ ਦਾਖਲ ਕੀਤੀ ਜਾ ਰਹੀ ਹੈ ਪਰ ਪੁਲਿਸ ਦੇ ਚੌਕੰਨਾ ਹੋਣ ਕਾਰਨ ਸਰਹੱਦ ਪਾਰ ਬੈਠੇ ਤਸਕਰਾਂ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ।
ਸਰਹੱਦ ਪਾਰੋਂ ਤਸਕਰੀ ਕੀਤੀ ਗਈ ਹੈਰੋਇਨ ਦੀ ਖੇਪ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਾਰਕੋਟਿਕ ਸੈੱਲ ਦੀ ਟੀਮ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਤੋਂ ਪੁੱਛਗਿੱਛ ਦੌਰਾਨ ਬੀ. ਐੱਸ. ਐੱਫ. ਦੀ ਮਦਦ ਨਾਲ 10 ਕਿਲੋ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ। ਹੋਰ ਪੁੱਛਗਿੱਛ ਵੀ ਜਾਰੀ ਹੈ ਤਾਂ ਜੋ ਉਨ੍ਹਾਂ ਦੀ ਲੜੀ ਤੋੜੀ ਜਾ ਸਕੇ।
Comment here