ਇਸ ਸਮੇਂ ਇੱਕ ਵੱਡੀ ਖਬਰ ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਦਰਅਸਲ ਜ਼ਮੀਨ ਖਿਸਕਣ ਕਾਰਨ ਯਾਤਰੀਆਂ ਨਾਲ ਭਰੀ ਇੱਕ ਬੱਸ ਮਲਬੇ ਵਿੱਚ ਦੱਬੀ ਗਈ ਹੈ, ਸਿਰਫ ਬੱਸ ਹੀ ਨਹੀਂ ਇਸ ਤੋਂ ਇਲਾਵਾ ਦੋ ਕਾਰਾਂ ਵੀ ਮਲਬੇ ਹੇਠ ਦੱਬ ਗਈਆਂ ਹਨ।
ਇਹ ਹਾਦਸਾ ਕਿੰਨੌਰ ਜ਼ਿਲ੍ਹੇ ਦੇ ਚੌਰਾ ਵਿੱਚ ਮੌਜੂਦ ਰਾਸ਼ਟਰੀ ਰਾਜ ਮਾਰਗ ਉੱਤੇ ਵਾਪਰਿਆ ਹੈ, ਜਿੱਥੇ ਪਹਾੜ ਤੋਂ ਚੱਟਾਨਾਂ ਡਿੱਗ ਗਈਆਂ ਹਨ। ਜਾਣਕਾਰੀ ਅਨੁਸਾਰ ਮਲਬੇ ਹੇਠ 40 ਤੋਂ ਵੱਧ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਪ੍ਰਸ਼ਾਸਨ ਵੱਲੋਂ ਹੁਣ ਭਾਰਤੀ ਫੌਜ ਅਤੇ ਐਨਡੀਆਰਐਫ ਦੀ ਮਦਦ ਲਈ ਜਾ ਰਹੀ ਹੈ। ਸਥਾਨਕ ਅਧਿਕਾਰੀਆਂ ਅਨੁਸਾਰ ਜੋ ਬੱਸ ਫਸੀ ਹੋਈ ਹੈ ਉਹ ਹਿਮਾਚਲ ਰੋਡਵੇਜ਼ ਦੀ ਹੈ। ਜਿਸ ਵਿੱਚ 40 ਤੋਂ ਵੱਧ ਯਾਤਰੀ ਸਵਾਰ ਹਨ।
ਹਿਮਾਚਲ ਸਰਕਾਰ ਵੱਲੋਂ ਹੁਣ ਤੱਕ ਇੱਕ ਵਿਅਕਤੀ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ 6 ਲੋਕ ਜ਼ਖਮੀ ਹੋਏ ਹਨ ਅਤੇ 25-30 ਲੋਕਾਂ ਦੀ ਭਾਲ ਜਾਰੀ ਹੈ। ਇਹ ਹਾਦਸਾ ਕਿੰਨੌਰ ਜ਼ਿਲ੍ਹੇ ਦੇ ਚੌਰਾ ਵਿੱਚ ਮੌਜੂਦ ਰਾਸ਼ਟਰੀ ਰਾਜ ਮਾਰਗ ਉੱਤੇ ਵਾਪਰਿਆ ਹੈ, ਜਿੱਥੇ ਪਹਾੜ ਤੋਂ ਚੱਟਾਨਾਂ ਡਿੱਗੀਆਂ ਹਨ। ਇਸ ਹਾਦਸੇ ਵਿੱਚ ਹੁਣ ਤੱਕ ਬੱਸ ਚਾਲਕ ਸਮੇਤ ਦੋ ਲੋਕਾਂ ਨੂੰ ਬਚਾਇਆ ਗਿਆ ਹੈ। ਡਰਾਈਵਰ ਅਨੁਸਾਰ ਜ਼ਮੀਨ ਖਿਸਕਣ ਕਾਰਨ ਕੁੱਝ ਵਾਹਨ ਸਤਲੁਜ ਦਰਿਆ ਵਿੱਚ ਡਿੱਗ ਗਏ ਹਨ। ਹੁਣ ਐਨਡੀਆਰਐਫ ਦੇ 25 ਮੈਂਬਰਾਂ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਸਮੱਸਿਆ ਇਹ ਹੈ ਕਿ ਛੋਟੇ -ਛੋਟੇ ਪੱਥਰ ਅਜੇ ਵੀ ਪਹਾੜ ਤੋਂ ਡਿੱਗ ਰਹੇ ਹਨ, ਜਿਨ੍ਹਾਂ ਕਾਰਨ ਰਾਹਤ ਕਾਰਜਾਂ ਵਿੱਚ ਰੁਕਾਵਟ ਆ ਰਹੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨਾਲ ਫ਼ੋਨ ‘ਤੇ ਗੱਲ ਕੀਤੀ ਹੈ ਅਤੇ ਕਿੰਨੌਰ ਹਾਦਸੇ ਬਾਰੇ ਜਾਣਕਾਰੀ ਲਈ ਹੈ। ਪ੍ਰਧਾਨ ਮੰਤਰੀ ਮੋਦੀ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਇਸ ਹਾਦਸੇ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨਾਲ ਗੱਲਬਾਤ ਕੀਤੀ ਹੈ। ਗ੍ਰਹਿ ਮੰਤਰੀ ਨੇ ਆਈਟੀਬੀਪੀ ਦੇ ਡੀਜੀ ਨਾਲ ਗੱਲ ਕਰ ਤੁਰੰਤ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਜੈ ਰਾਮ ਠਾਕੁਰ ਦਾ ਇਸ ਹਾਦਸੇ ‘ਤੇ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਬਚਾਅ ਕਾਰਜ ਜਾਰੀ ਹਨ, ਪੁਲਿਸ ਅਤੇ ਸਥਾਨਕ ਅਧਿਕਾਰੀਆਂ ਨੂੰ ਬਚਾਅ ਕਾਰਜ ਛੇਤੀ ਤੋਂ ਛੇਤੀ ਕਰਨ ਲਈ ਕਿਹਾ ਜਾ ਰਿਹਾ ਹੈ।
ਇਹ ਬੱਸ ਕਿੰਨੌਰ ਤੋਂ ਸ਼ਿਮਲਾ ਜਾ ਰਹੀ ਸੀ। ਘਟਨਾ ਤੋਂ ਬਾਅਦ ਅਜੇ ਵੀ ਪਹਾੜ ਤੋਂ ਕੁੱਝ ਪੱਥਰ ਡਿੱਗ ਰਹੇ ਹਨ, ਜਿਸ ਕਾਰਨ ਬਚਾਅ ਕਾਰਜ ਵਿੱਚ ਕੁੱਝ ਮਸੁਕਿਲ ਆ ਰਹੀ ਹੈ। ਬੱਸ ਦੇ ਡ੍ਰਾਈਵਰ ਅਤੇ ਕੰਡਕਟਰ ਨੂੰ ਵੀ ਸੱਟਾਂ ਲੱਗੀਆਂ ਹਨ। ਘਟਨਾ ਵਾਲੀ ਥਾਂ ਤੋਂ ਜੋ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਉਹ ਕਾਫੀ ਖਤਰਨਾਕ ਹਨ। ਜਾਣਕਾਰੀ ਅਨੁਸਾਰ ਕੁੱਝ ਮਲਬਾ ਪਹਾੜ ਤੋਂ ਡਿੱਗ ਗਿਆ ਸੀ, ਜਿਸ ਤੋਂ ਬਾਅਦ ਉੱਥੋਂ ਲੰਘ ਰਹੇ ਵਾਹਨ ਇਸ ਨਾਲ ਟਕਰਾ ਗਏ। ਇੱਕ ਯਾਤਰੀ ਬੱਸ ਅਤੇ ਕੁੱਝ ਹੋਰ ਵਾਹਨ ਮਲਬੇ ਦੇ ਵਿਚਕਾਰ ਆ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਜ਼ਮੀਨ ਖਿਸਕਣ ਦੀਆਂ ਕਈ ਘਟਨਾਵਾਂ ਵੇਖੀਆਂ ਗਈਆਂ ਹਨ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪਹਾੜਾਂ ਤੋਂ ਮਲਬਾ ਡਿੱਗ ਰਿਹਾ ਹੈ, ਜਿਸ ਕਾਰਨ ਕਈ ਹਾਦਸੇ ਦੇਖਣ ਨੂੰ ਮਿਲੇ ਹਨ।
Comment here