Site icon SMZ NEWS

ਬਰਨਾਲਾ ਦੀ ਦਾਣਾ ਮੰਡੀ ਵਿੱਚ ਇਕੱਠੇ ਹੋਣ ਬਾਅਦ ਵੱਖ ਵੱਖ ਤਰ੍ਹਾਂ ਦੇ ਹਜ਼ਾਰਾਂ ਵਾਹਨਾਂ ਰਾਹੀਂ ਬਰਨਾਲਾ ਦੇ ਬਾਜ਼ਾਰਾਂ ਵਿਚੋਂ ਦੀ ਤਿਰੰਗਾ ਯਾਤਰਾ ਕੱਢੀ ਗਈ। ਹਜ਼ਾਰਾਂ ਮਰਦ ਔਰਤਾਂ ਨੇ ‘ਖੇਤੀ ਕਾਨੂੰਨ ਰੱਦ ਕਰੋ’ ਅਤੇ ‘ਕਾਰਪੋਰੇਟੋ ਖੇਤੀ ਛੱਡੋ’ ਦੇ ਨਾਹਰਿਆਂ ਨਾਲ ਬਰਨਾਲਾ ਦੇ ਬਾਜ਼ਾਰ ਗੂੰਜਣ ਲਾ ਦਿੱਤੇ। ਹੱਥਾਂ ਵਿੱਚ ਕਿਸਾਨ ਜਥੇਬੰਦੀਆਂ ਦੇ ਝੰਡੇ ਫੜੀਂ, ਅੰਦੋਲਨਕਾਰੀਆਂ ਨੇ, ਆਕਾਸ਼ ਗੁੰਜਾਊ ਨਾਹਰਿਆਂ ਰਾਹੀਂ ਆਪਣੇ ਇਰਾਦੇ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤੇ ਕਿ ਖੇਤੀ ਕਾਨੂੰਨ ਰੱਦ ਕਰਵਾਏ ਬਗੈਰ ਉਹ ਵਾਪਸ ਨਹੀਂ ਮੁੜਨਗੇ। ਅੱਜ ਧਰਨੇ ਵਾਲੀ ਥਾਂ ਧਰਨਾਕਾਰੀਆਂ ਦੇ ਬੈਠਣ ਲਈ ਬਹੁਤ ਛੋਟੀ ਪੈ ਗਈ। ਅੱਜ ਧਰਨੇ ਨੂੰ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਸੰਬੋਧਨ ਕਰਦੇ ਕਿਹਾ ਕਿ 15 ਅਗਸਤ 1947 ਨੂੰ ਸਾਨੂੰ ਯੂਨੀਅਨ ਜੈਕ ਦੀ ਥਾਂ ਆਪਣਾ ਝੰਡਾ, ਤਿਰੰਗਾ, ਜ਼ਰੂਰ ਮਿਲਿਆ,ਸੰਵਿਧਾਨ ਵੀ ਮਿਲਿਆ ਪਰ ਲੋਕਾਂ ਨੂੰ ਉਹ ਆਜ਼ਾਦੀ ਨਹੀਂ ਮਿਲੀ ਜਿਸ ਦਾ ਸੁਫਨਾ ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਨੇ ਲਿਆ ਸੀ। ਸਾਨੂੰ ਪੂਰੀ ਨਹੀਂ, ਅਧੂਰੀ ਆਜ਼ਾਦੀ ਮਿਲੀ। ਦੇਸ਼ ਦੇ ਹਾਕਮਾਂ ਨੇ ਜੋ ਨੀਤੀਆਂ ਅਪਣਾਈਆਂ ਉਸ ਚੰਦ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਦੀਆਂ ਹਨ, ਆਮ ਲੋਕਾਂ ਦੀ ਜ਼ਿੰਦਗੀ ਬਦ ਤੋਂ ਬਦਤਰ ਹੋ ਰਹੀ ਹੈ। ਤਿੰਨ ਕਾਲੇ ਖੇਤੀ ਕਾਨੂੰਨ ਵੀ ਕਾਰਪੋਰੇਟਾਂ ਦੇ ਮੁਨਾਫੇ ਵਧਾਉਣ ਲਈ ਬਣਾਏ ਗਏ ਹਨ। ਜੇਕਰ ਅਸੀਂ ਸੱਚੀ-ਮੁੱਚੀਂ ਆਜ਼ਾਦ ਹੁੰਦੇ ਤਾਂ ਪਿਛਲੇ ਸਾਢੇ ਦਸ ਮਹੀਨਿਆਂ ਤੋਂ ਸੜਕਾਂ ‘ਤੇ ਨਾ ਬੈਠੇ ਹੁੰਦੇ। ਅਸਲੀ ਆਜ਼ਾਦੀ ਹਾਸਲ ਕਰਨ ਲਈ ਸਾਨੂੰ ਆਪਣੀ ਜਥੇਬੰਦਕ ਤਾਕਤ ਨੂੰ ਹੋਰ ਮਜ਼ਬੂਤ ਕਰਨਾ ਪੈਣਾ ਹੈ ਅਤੇ ਲੰਬੇ ਸੰਘਰਸ਼ਾਂ ਲਈ ਤਿਆਰ ਹੋਣਾ ਪੈਣਾ ਹੈ।

ਬਰਨਾਲਾ ਦੀ ਦਾਣਾ ਮੰਡੀ ਵਿੱਚ ਇਕੱਠੇ ਹੋਣ ਬਾਅਦ ਵੱਖ ਵੱਖ ਤਰ੍ਹਾਂ ਦੇ ਹਜ਼ਾਰਾਂ ਵਾਹਨਾਂ ਰਾਹੀਂ ਬਰਨਾਲਾ ਦੇ ਬਾਜ਼ਾਰਾਂ ਵਿਚੋਂ ਦੀ ਤਿਰੰਗਾ ਯਾਤਰਾ ਕੱਢੀ ਗਈ। ਹਜ਼ਾਰਾਂ ਮਰਦ ਔਰਤਾਂ ਨੇ ‘ਖੇਤੀ ਕਾਨੂੰਨ ਰੱਦ ਕਰੋ’ ਅਤੇ ‘ਕਾਰਪੋਰੇਟੋ ਖੇਤੀ ਛੱਡੋ’ ਦੇ ਨਾਹਰਿਆਂ ਨਾਲ ਬਰਨਾਲਾ ਦੇ ਬਾਜ਼ਾਰ ਗੂੰਜਣ ਲਾ ਦਿੱਤੇ। ਹੱਥਾਂ ਵਿੱਚ ਕਿਸਾਨ ਜਥੇਬੰਦੀਆਂ ਦੇ ਝੰਡੇ ਫੜੀਂ, ਅੰਦੋਲਨਕਾਰੀਆਂ ਨੇ, ਆਕਾਸ਼ ਗੁੰਜਾਊ ਨਾਹਰਿਆਂ ਰਾਹੀਂ ਆਪਣੇ ਇਰਾਦੇ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤੇ ਕਿ ਖੇਤੀ ਕਾਨੂੰਨ ਰੱਦ ਕਰਵਾਏ ਬਗੈਰ ਉਹ ਵਾਪਸ ਨਹੀਂ ਮੁੜਨਗੇ। ਅੱਜ ਧਰਨੇ ਵਾਲੀ ਥਾਂ ਧਰਨਾਕਾਰੀਆਂ ਦੇ ਬੈਠਣ ਲਈ ਬਹੁਤ ਛੋਟੀ ਪੈ ਗਈ।

ਅੱਜ ਧਰਨੇ ਨੂੰ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਸੰਬੋਧਨ ਕਰਦੇ ਕਿਹਾ ਕਿ 15 ਅਗਸਤ 1947 ਨੂੰ ਸਾਨੂੰ ਯੂਨੀਅਨ ਜੈਕ ਦੀ ਥਾਂ ਆਪਣਾ ਝੰਡਾ, ਤਿਰੰਗਾ, ਜ਼ਰੂਰ ਮਿਲਿਆ,ਸੰਵਿਧਾਨ ਵੀ ਮਿਲਿਆ ਪਰ ਲੋਕਾਂ ਨੂੰ ਉਹ ਆਜ਼ਾਦੀ ਨਹੀਂ ਮਿਲੀ ਜਿਸ ਦਾ ਸੁਫਨਾ ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਨੇ ਲਿਆ ਸੀ। ਸਾਨੂੰ ਪੂਰੀ ਨਹੀਂ, ਅਧੂਰੀ ਆਜ਼ਾਦੀ ਮਿਲੀ। ਦੇਸ਼ ਦੇ ਹਾਕਮਾਂ ਨੇ ਜੋ ਨੀਤੀਆਂ ਅਪਣਾਈਆਂ ਉਸ ਚੰਦ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਦੀਆਂ ਹਨ, ਆਮ ਲੋਕਾਂ ਦੀ ਜ਼ਿੰਦਗੀ ਬਦ ਤੋਂ ਬਦਤਰ ਹੋ ਰਹੀ ਹੈ। ਤਿੰਨ ਕਾਲੇ ਖੇਤੀ ਕਾਨੂੰਨ ਵੀ ਕਾਰਪੋਰੇਟਾਂ ਦੇ ਮੁਨਾਫੇ ਵਧਾਉਣ ਲਈ ਬਣਾਏ ਗਏ ਹਨ। ਜੇਕਰ ਅਸੀਂ ਸੱਚੀ-ਮੁੱਚੀਂ ਆਜ਼ਾਦ ਹੁੰਦੇ ਤਾਂ ਪਿਛਲੇ ਸਾਢੇ ਦਸ ਮਹੀਨਿਆਂ ਤੋਂ ਸੜਕਾਂ ‘ਤੇ ਨਾ ਬੈਠੇ ਹੁੰਦੇ। ਅਸਲੀ ਆਜ਼ਾਦੀ ਹਾਸਲ ਕਰਨ ਲਈ ਸਾਨੂੰ ਆਪਣੀ ਜਥੇਬੰਦਕ ਤਾਕਤ ਨੂੰ ਹੋਰ ਮਜ਼ਬੂਤ ਕਰਨਾ ਪੈਣਾ ਹੈ ਅਤੇ ਲੰਬੇ ਸੰਘਰਸ਼ਾਂ ਲਈ ਤਿਆਰ ਹੋਣਾ ਪੈਣਾ ਹੈ।

Exit mobile version