Site icon SMZ NEWS

ਪੰਜਾਬ ‘ਚ ਘੱਟ ਹੋਏ ਕੋਰੋਨਾ ਕੇਸ, 24 ਘੰਟਿਆਂ ‘ਚ ਮਿਲੇ 54 ਨਵੇਂ ਮਾਮਲੇ, ਕੋਈ ਮੌਤ ਨਹੀਂ

ਸੂਬੇ ਵਿਚ ਦਿਨੋ-ਦਿਨ ਕੋਰੋਨਾ ਕੇਸਾਂ ਵਿਚ ਕਮੀ ਆ ਰਹੀ ਹੈ ਜੋ ਕਿ ਪ੍ਰਸ਼ਾਸਨ ਲਈ ਰਾਹਤ ਭਰੀ ਖਬਰ ਹੈ। ਬੀਤੇ 24 ਘੰਟਿਆਂ ਦਰਮਿਆਨ ਕੋਵਿਡ-19 ਦੇ 54 ਨਵੇਂ ਮਾਮਲੇ ਸਾਹਮਣੇ ਆਏ ਹਨ। ਨਾਲ ਹੀ ਰਾਹਤ ਭਰੀ ਗੱਲ ਇਹ ਰਹੀ ਕਿ ਮਰਨ ਵਾਲਿਆਂ ਦਾ ਅੰਕੜਾ ਸਿਫਰ ਰਿਹਾ।

Corona cases reduced

ਸੂਬੇ ਦੇ ਵੱਖ-ਵੱਖ ਹਸਪਤਾਲਾਂ ਵਿਚ 50 ਲੋਕਾਂ ਨੂੰ ਸਿਹਤਯਾਬ ਹੋਣ ਤੋਂ ਬਾਅਦ ਛੁੱਟੀ ਦਿੱਤੀ ਗਈ। ਅੰਮ੍ਰਿਤਸਰ ਤੋਂ 5, ਬਠਿੰਡੇ ਤੋਂ 1, ਫਰੀਦਕੋਟ ਤੋਂ 1, ਫਾਜ਼ਿਲਕਾ ਤੋਂ 1, ਫਿਰੋਜ਼ਪੁਰ ਤੋਂ 3, ਹੁਸ਼ਿਆਰਪੁਰ ਤੋਂ 1, ਜਲੰਧਰ ਤੋਂ 3, ਕਪੂਰਥਲਾ ਤੋਂ 3, ਲੁਧਿਆਣੇ ਤੋਂ 15, ਪਠਾਨਕੋਟ ਤੋਂ 1, ਰੋਪੜ ਤੋਂ 1, ਐੱਸ. ਏ. ਐੱਸ. ਨਗਰ ਤੋਂ 8 ਤੇ ਤਰਨਤਾਰਨ ਤੋਂ 5 ਮਰੀਜ਼ਾਂ ਨੂੰ ਡਿਸਚਾਰਜ ਕੀਤਾ ਗਿਆ।

Corona cases reduced
Corona cases reduced

ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 600060 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 583170 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 545 ਮਾਮਲੇ ਅਜੇ ਵੀ ਐਕਟਿਵ ਹਨ। 16345 ਲੋਕ ਕੋਰੋਨਾ ਖਿਲਾਫ ਆਪਣੀ ਜੰਗ ਹਾਰ ਚੁੱਕੇ ਚੁੱਕੇ ਹਨ, ਜਦਕਿ 26 ਲੋਕ ਆਕਸੀਜਨ ਸੁਪੋਰਟ ‘ਤੇ ਹਨ। 9 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 1 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।

Corona cases reduced

ਬੇਸ਼ੱਕ ਪੰਜਾਬ ਵਿਚ ਕੋਵਿਡ-19 ਦੇ ਨਵੇਂ ਮਾਮਲਿਆਂ ਵਿਚ ਕਮੀ ਆਈ ਹੈ ਪਰ ਨਾਲ ਹੀ ਅਹਿਤਿਆਤ ਵਰਤਣੀ ਬਹੁਤ ਜ਼ਰੂਰੀ ਹੈ ਤਾਂ ਜੋ ਕੋਰੋਨਾ ਦੀ ਤੀਜੀ ਲਹਿਰ ਨੂੰ ਸਮੇਂ ਰਹਿੰਦਿਆਂ ਕੰਟਰੋਲ ਕੀਤਾ ਜਾ ਸਕੇ। ਇਹ ਕਿਆਸ ਲਗਾਏ ਜਾ ਰਹੇ ਹਨ ਕਿ ਅਕਤੂਬਰ ਵਿਚ ਕੋਰੋਨਾ ਦੀ ਤੀਜੀ ਲਹਿਰ ਆ ਸਕਦੀ ਹੈ ਜਿਸ ਲਈ ਸਿਹਤ ਵਿਭਾਗ ਵੱਲੋਂ ਪੂਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ।

Exit mobile version