Site icon SMZ NEWS

PM ਮੋਦੀ ਅੱਜ ਗੁਜਰਾਤ ਦੇ ਇਤਿਹਾਸਕ ਸੋਮਨਾਥ ਮੰਦਿਰ ‘ਚ ਕਈ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਵੀਰਵਾਰ ਨੂੰ ਸਵੇਰੇ 11 ਵਜੇ ਗੁਜਰਾਤ ਦੇ ਇਤਿਹਾਸਕ ਸੋਮਨਾਥ ਮੰਦਰ ਲਈ ਵੱਖ-ਵੱਖ ਪ੍ਰਾਜੈਕਟਾਂ ਦਾ ਵਰਚੁਅਲ ਉਦਘਾਟਨ ਕਰਨਗੇ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਵਤੀ ਮੰਦਿਰ ਦੇ ਭੂਮੀ ਪੂਜਨ ਸਮਾਗਮ ਵਿੱਚ ਵੀ ਸ਼ਾਮਿਲ ਹੋਣਗੇ।

PM Modi to lay foundation stone

ਦਰਅਸਲ, ਪ੍ਰਧਾਨ ਮੰਤਰੀ ਮੋਦੀ ਜਿਨ੍ਹਾਂ ਪ੍ਰਾਜੈਕਟਾਂ ਦੀ ਨੀਂਹ ਰੱਖਣਗੇ, ਉਨ੍ਹਾਂ ਵਿੱਚ ਸੈਰਗਾਹ ਦਾ ਨਿਰਮਾਣ, ਪ੍ਰਦਰਸ਼ਨੀ ਕੇਂਦਰ ਅਤੇ ਪਾਰਵਤੀ ਮੰਦਿਰ ਦਾ ਨਿਰਮਾਣ ਸ਼ਾਮਿਲ ਹੈ । ਸੋਮਨਾਥ ਦੇ ਨਵੀਨੀਕਰਨ ਮੰਦਿਰ ਕੰਪਲੈਕਸ ਵਿੱਚ ਇਨ੍ਹਾਂ ਯੋਜਨਾਵਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਦਾ ਇਹ ਪ੍ਰੋਗਰਾਮ ਸ਼ੁੱਕਰਵਾਰ ਨੂੰ ਪ੍ਰਸਤਾਵਿਤ ਹੈ।

ਇਸ ਤੋਂ ਇਲਾਵਾ ਸੋਮਨਾਥ ਮੰਦਿਰ ਦੇ ਪਿੱਛੇ ਸਮੁੰਦਰ ਤੱਟ ‘ਤੇ ਇੱਕ ਕਿਲੋਮੀਟਰ ਲੰਬੇ ਸਮੁੰਦਰ ਦਰਸ਼ਨ ਪੈਦਲ-ਰਸਤੇ ਦਾ ਨਿਰਮਾਣ, ਪ੍ਰਸਾਦ ਯੋਜਨਾ ਦੇ ਤਹਿਤ ਕੀਤਾ ਜਾ ਰਿਹਾ ਹੈ । ਇਸ ਨੂੰ 47 ਕਰੋੜ ਰੁਪਏ ਤੋਂ ਜ਼ਿਆਦਾ ਦੀ ਕੁੱਲ ਲਾਗਤ ਨਾਲ ਵਿਕਸਿਤ ਕੀਤਾ ਗਿਆ ਹੈ।

PM Modi to lay foundation stone

ਦੱਸ ਦੇਈਏ ਕਿ ਸ੍ਰੀ ਪਾਰਵਤੀ ਮੰਦਿਰ ਦਾ ਨਿਰਮਾਣ 30 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਣਾ ਪ੍ਰਸਤਾਵਿਤ ਹੈ । ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣ ਸਮੇਂ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਣੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਸੈਰ ਸਪਾਟਾ ਮੰਤਰੀ ਮੌਜੂਦ ਰਹਿਣਗੇ।

Exit mobile version