Site icon SMZ NEWS

‘ਜੇ ਰੁਜ਼ਗਾਰ ਹੀ ਨਹੀਂ ਰਹੇਗਾ ਤਾਂ ਰਾਖਵੇਂਕਰਨ ਦਾ ਕੀ ਮਤਲਬ’ : ਰਾਹੁਲ ਗਾਂਧੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਲਗਾਤਾਰ ਮੋਦੀ ਸਰਕਾਰ ਨੂੰ ਨਿਸ਼ਾਨਾ ਬਣਾ ਰਹੇ ਹਨ, ਕਦੇ ਨਿੱਜੀਕਰਨ ਦੇ ਮੁੱਦੇ, ਕਦੇ ਬੇਰੁਜ਼ਗਾਰੀ ਦੇ ਮੁੱਦੇ ‘ਤੇ, ਕਦੇ ਕੋਰੋਨਾ ਵਾਇਰਸ ਨੂੰ ਲੈ ਕੇ ਤੇ ਕਦੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ।

ਹੁਣ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਸਰਕਾਰ ਦੇ ਸਾਹਮਣੇ ਨੌਕਰੀਆਂ ਵਿੱਚ ਰਾਖਵੇਂਕਰਨ ਦੇ ਸੰਬੰਧ ਵਿੱਚ ਇੱਕ ਸਵਾਲ ਚੁੱਕਿਆ ਅਤੇ ਪੁੱਛਿਆ ਕਿ ਜਦੋਂ ਨੌਕਰੀ ਨਹੀਂ ਹੋਵੇਗੀ ਤਾਂ ਇਸਦਾ ਕੀ ਉਪਯੋਗ ਹੋਵੇਗਾ ? ਸਾਬਕਾ ਕਾਂਗਰਸ ਪ੍ਰਧਾਨ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸਰਕਾਰ ‘ਤੇ ਹਮਲਾ ਕੀਤਾ ਅਤੇ ਉਨ੍ਹਾਂ ਨੂੰ ਵਾਪਿਸ ਲੈਣ ਦੀ ਮੰਗ ਕੀਤੀ। ਰਾਹੁਲ ਗਾਂਧੀ ਨੇ ”ਇੰਡੀਆ ਆਨ ਸੇਲ” ਹੈਸ਼ਟੈਗ ਨਾਲ ਟਵੀਟ ਕੀਤਾ, ”ਦੋਸਤੀ ਕਰਨ ਦੀ ਸੁਨਾਮੀ। ਨਾ ਤਾਂ ਰੁਜ਼ਗਾਰ ਹੈ ਅਤੇ ਨਾ ਹੀ ਆਉਣ ਵਾਲੇ ਸਾਲਾਂ ਵਿੱਚ ਹੋਵੇਗਾ, ਤਾਂ ਰਾਖਵੇਂਕਰਨ ਦਾ ਕੀ ਮਤਲਬ ਹੈ ? ਕੇਂਦਰ ਸਰਕਾਰ ਨੇ ਆਉਣ ਵਾਲੇ ਸਾਲਾਂ ਵਿੱਚ 6 ਲੱਖ ਕਰੋੜ ਰੁਪਏ ਇਕੱਠੇ ਕਰਨ ਲਈ ਇੱਕ ਰਾਸ਼ਟਰੀ ਮੁਦਰੀਕਰਨ ਨੀਤੀ ਦਾ ਐਲਾਨ ਕੀਤਾ ਹੈ, ਜਿਸ ਉੱਤੇ ਰਾਹੁਲ ਗਾਂਧੀ ਨੇ ਨਿਸ਼ਾਨਾ ਸਾਧਿਆ ਹੈ।

ਬੀਤੇ ਦਿਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਸੀ। ਟਵੀਟ ਕਰ ਕੇਂਦਰ ਸਰਕਾਰ ‘ਤੇ ਤੰਜ ਕਸਦਿਆਂ ਰਾਹੁਲ ਨੇ ਲਿਖਿਆ ਸੀ, “ਖੇਤ ਨੂੰ ਰੇਤ ਨਹੀਂ ਹੋਣ ਦੇਵਾਂਗੇ, ਮਿੱਤਰਾ ਨੂੰ ਭੇਟ ਨਹੀਂ ਦੇਣ ਦੇਵਾਂਗੇ। ਖੇਤੀਬਾੜੀ ਵਿਰੋਧੀ ਕਾਨੂੰਨ ਵਾਪਿਸ ਲਓ।”

Exit mobile version