Indian PoliticsNationNewsPunjab newsWorld

ਰਾਕੇਸ਼ ਟਿਕੈਤ ਨੇ ਕਿਹਾ ਕਿ ਕਰਨਾਲ ‘ਚ ਕਿਸਾਨਾਂ ‘ਤੇ ਲਾਠੀਚਾਰਜ ਮੰਦਭਾਗਾ, ਧਿਆਨ ਭਟਕਾਉਣ ਲਈ ਸਾਜ਼ਿਸ਼ ਰਚ ਰਹੀ ਸਰਕਾਰ

ਹਰਿਆਣਾ ਦੇ ਕਰਨਾਲ ਵਿੱਚ BJP ਆਗੂਆਂ ਦੀ ਬੈਠਕ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੇ ਮਾਮਲੇ ਨੇ ਹੁਣ ਇੱਕ ਨਵਾਂ ਵਿਵਾਦ ਛੇੜ ਦਿੱਤਾ ਹੈ। ਕਿਸਾਨਾਂ ‘ਤੇ ਕੀਤੀ ਗਈ ਹਰਿਆਣਾ ਪੁਲਿਸ ਦੀ ਇਸ ਕਾਰਵਾਈ ਨੂੰ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਮੰਦਭਾਗਾ ਦੱਸਿਆ ਹੈ।

ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਨੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਕਿ, “ਹਰਿਆਣਾ ਦੇ ਕਰਨਾਲ ਦੇ ਬਸਤਰ ਟੋਲ ‘ਤੇ ਅੰਦੋਲਨਕਾਰੀ ਕਿਸਾਨਾਂ ‘ਤੇ ਲਾਠੀਚਾਰਜ ਮੰਦਭਾਗਾ ਹੈ, ਸਰਕਾਰ 5 ਸਤੰਬਰ ਨੂੰ ਮੁਜ਼ੱਫਰਨਗਰ ਵਿੱਚ ਹੋਣ ਵਾਲੀ ਮਹਾਪੰਚਾਇਤ ਤੋਂ ਧਿਆਨ ਹਟਾਉਣ ਦੀ ਸਾਜ਼ਿਸ਼ ਰਚ ਰਹੀ ਹੈ, ਦੇਸ਼ ਭਰ ਦੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣਾ ਚਾਹੀਦਾ ਹੈ। ਐਸਕੇਐਸ ਦੇ ਫੈਸਲੇ ਦੀ ਪਾਲਣਾ ਕਰੋ।”

ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 9 ਮਹੀਨੇ ਤੋਂ ਵੀ ਜਿਆਦਾ ਦਾ ਸਮਾਂ ਹੋ ਗਿਆ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ ਤਾਂ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਵੀ ਕਾਨੂੰਨ ਰੱਦ ਕਰਨ ਦਾ ਕੋਈ ਸੰਕੇਤ ਨਹੀਂ ਹੈ। ਪਰ ਇਸ ਦੌਰਾਨ ਭਾਜਪਾ ਆਗੂਆਂ ਨੂੰ ਵੀ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਿਆਣਾ ਵਿੱਚ ਵੀ ਭਾਜਪਾ ਨੇਤਾਵਾਂ ਖਿਲਾਫ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਸ਼ਨੀਵਾਰ ਨੂੰ ਹਰਿਆਣਾ ਦੇ ਕਰਨਾਲ ਵਿਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਬੈਠਕ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ। ਪਰ ਇਸ ਦੌਰਾਨ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਭਿਆਨਕ ਲਾਠੀਚਾਰਜ ਕੀਤਾ। ਇਸ ਲਾਠੀਚਾਰਜ ਵਿੱਚ ਕਈ ਕਿਸਾਨ ਬੁਰੀ ਤਰਾਂ ਜ਼ਖਮੀ ਵੀ ਹੋ ਗਏ। ਲਾਠੀਚਾਰਜ ਦੌਰਾਨ ਕਈ ਕਿਸਾਨਾਂ ਦੇ ਸਿਰਾਂ ਵਿੱਚੋਂ ਖੂਨ ਨੂੰ ਨਿਕਲ ਰਿਹਾ ਹੈ।

Comment here

Verified by MonsterInsights