CoronavirusIndian PoliticsNationNewsPunjab newsWorld

ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਰੋਜੀ ਬਰਕੰਦੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰ ਐਲਾਨੇ ਗਏ ਮੌਜੂਦਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਜਿੱਥੇ ਅਰਦਾਸ ਕਰਨ ਤੋਂ ਬਾਅਦ ਉਹ ਅਕਾਲੀ-ਬਸਪਾ ਵਰਕਰਾਂ ਨੂੰ ਮਿਲੇ।

Roji Barkandi paid obeisance
Roji Barkandi paid obeisance

ਕੰਵਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਸ ਜਿੰਮੇਵਾਰੀ ਲਈ ਅਕਾਲ ਪੁਰਖ ਵਾਹਿਗੁਰੂ ਦਾ ਬਹੁਤ ਸ਼ੁਕਰਾਨਾ ਕਰਦੇ ਹਨ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੀ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦੀ ਉਂਗਲ ਫੜ੍ਹ ਕੇ ਹੀ ਰਾਜਨੀਤੀ ਸਿੱਖੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਦਾ ਸਾਥ ਇਸੇ ਤਰ੍ਹਾਂ ਮਿਲਦਾ ਰਿਹਾ ਤਾਂ ਉਹ ਇਸ ਸੀਟ ਦੀ ਜਿੱਤ ਪਾਰਟੀ ਦੀ ਝੋਲੀ ਪਾਉਣਗੇ ।

Roji Barkandi paid obeisance
Roji Barkandi paid obeisance

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ  ਕੰਵਰਜੀਤ ਸਿੰਘ ਰੋਜੀ ਬਰਕੰਦੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਤੀਜੀ ਵਾਰ ਉਮੀਦਵਾਰ ਐਲਾਨਿਆ ਗਿਆ ਹੈ। ਉਹ 2017 ਦੀਆਂ ਚੋਣਾਂ ਜਿੱਤ ਕੇ ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਵਿਧਾਇਕ ਬਣੇ ਸਨ ।

Comment here

Verified by MonsterInsights