ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰ ਐਲਾਨੇ ਗਏ ਮੌਜੂਦਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਜਿੱਥੇ ਅਰਦਾਸ ਕਰਨ ਤੋਂ ਬਾਅਦ ਉਹ ਅਕਾਲੀ-ਬਸਪਾ ਵਰਕਰਾਂ ਨੂੰ ਮਿਲੇ।
ਕੰਵਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਸ ਜਿੰਮੇਵਾਰੀ ਲਈ ਅਕਾਲ ਪੁਰਖ ਵਾਹਿਗੁਰੂ ਦਾ ਬਹੁਤ ਸ਼ੁਕਰਾਨਾ ਕਰਦੇ ਹਨ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੀ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦੀ ਉਂਗਲ ਫੜ੍ਹ ਕੇ ਹੀ ਰਾਜਨੀਤੀ ਸਿੱਖੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਦਾ ਸਾਥ ਇਸੇ ਤਰ੍ਹਾਂ ਮਿਲਦਾ ਰਿਹਾ ਤਾਂ ਉਹ ਇਸ ਸੀਟ ਦੀ ਜਿੱਤ ਪਾਰਟੀ ਦੀ ਝੋਲੀ ਪਾਉਣਗੇ ।
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਤੀਜੀ ਵਾਰ ਉਮੀਦਵਾਰ ਐਲਾਨਿਆ ਗਿਆ ਹੈ। ਉਹ 2017 ਦੀਆਂ ਚੋਣਾਂ ਜਿੱਤ ਕੇ ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਵਿਧਾਇਕ ਬਣੇ ਸਨ ।