Site icon SMZ NEWS

ਕਸ਼ਮੀਰ ‘ਚ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਜਾਰੀ, ਇੰਟਰਨੈਟ ਸੇਵਾ ਫਿਰ ਤੋਂ ਬੰਦ

ਵੱਖਵਾਦੀ ਨੇਤਾ ਸਈਅਦ ਅਲੀ ਸ਼ਾਹ ਗਿਲਾਨੀ ਦੀ ਮੌਤ ਤੋਂ ਬਾਅਦ ਕਸ਼ਮੀਰ ਘਾਟੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਲੋਕਾਂ ਦੇ ਇਕੱਠੇ ਹੋਣ ‘ਤੇ ਲਗਾਈ ਗਈ ਪਾਬੰਦੀ ਅੱਜ ਵੀ ਜਾਰੀ ਹੈ। ਇਸ ਦੇ ਨਾਲ ਹੀ ਸ਼ਨੀਵਾਰ ਸਵੇਰੇ ਮੋਬਾਈਲ ਇੰਟਰਨੈਟ ਸੇਵਾ ਫਿਰ ਬੰਦ ਕਰ ਦਿੱਤੀ ਗਈ ਹੈ।

jammu kashmir restriction gathering

ਇਹ ਜਾਣਕਾਰੀ ਅਧਿਕਾਰੀਆਂ ਵੱਲੋ ਸਾਂਝੀ ਕੀਤੀ ਗਈ ਹੈ। ਹਾਲਾਂਕਿ ਬੀਤੀ ਰਾਤ ਇੰਟਰਨੈਟ ਸੇਵਾ ਬਹਾਲ ਕਰ ਦਿੱਤੀ ਗਈ ਸੀ। ਗਿਲਾਨੀ ਦੀ ਲੰਬੀ ਬਿਮਾਰੀ ਤੋਂ ਬਾਅਦ ਬੁੱਧਵਾਰ ਰਾਤ ਨੂੰ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮੌਤ ਹੋ ਗਈ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ, ਸਾਵਧਾਨੀ ਵਜੋਂ ਕਸ਼ਮੀਰ ਘਾਟੀ ਵਿੱਚ ਪਾਬੰਦੀਆਂ ਲਗਾਈਆਂ ਗਈਆਂ ਸਨ। ਅਧਿਕਾਰੀਆਂ ਨੇ ਦੱਸਿਆ ਕਿ ਘਾਟੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀਆਂ ਲਗਾਈਆਂ ਗਈਆਂ ਹਨ, ਪਰ ਕੁੱਝ ਹਿੱਸਿਆਂ ਵਿੱਚ ਲੋਕਾਂ ਦੀ ਆਵਾਜਾਈ ਵਿੱਚ ਢਿੱਲ ਵੀ ਦਿੱਤੀ ਗਈ ਹੈ।

ਸ੍ਰੀਨਗਰ ਅਤੇ ਹੈਦਰਪੁਰਾ ਦੇ ਪੁਰਾਣੇ ਖੇਤਰ ਵਿੱਚ ਪਾਬੰਦੀਆਂ ਜਾਰੀ ਹਨ। ਗਿਲਾਨੀ ਹੈਦਰਪੁਰਾ ਦੇ ਰਹਿਣ ਵਾਲੇ ਸਨ। ਉਨ੍ਹਾਂ ਕਿਹਾ ਕਿ ਹੈਦਰਪੁਰਾ ਖੇਤਰ ਵਿੱਚ ਗਿਲਾਨੀ ਦੇ ਨਿਵਾਸ ਵੱਲ ਜਾਣ ਵਾਲੀਆਂ ਸੜਕਾਂ ਬੰਦ ਹਨ ਅਤੇ ਲੋਕਾਂ ਦੀ ਆਵਾਜਾਈ ਨੂੰ ਰੋਕਣ ਲਈ ਬੈਰੀਕੇਡ ਲਗਾਏ ਗਏ ਹਨ।

Exit mobile version