ਮੀਡੀਆ ਰਿਪੋਰਟਸ ਦੇ ਅਨੁਸਾਰ, ਕਾਬੁਲ ਵਿੱਚ ਔਰਤਾਂ ਦਾ ਵਿਰੋਧ ਪ੍ਰਦਰਸ਼ਨ ਹਿੰਸਕ ਹੋ ਗਿਆ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਇਹ ਹਿੰਸਾ ਤਾਲਿਬਾਨ ਦੇ ਉਨ੍ਹਾਂ ਦੇ ਰਸਤੇ ਆਉਣ ਤੋਂ ਬਾਅਦ ਹੋਈ ਹੈ।
ਤਾਲਿਬਾਨ ਨੇ ਪ੍ਰਦਰਸ਼ਨਕਾਰੀਆਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਹਨ ਅਤੇ ਉਨ੍ਹਾਂ ਨੂੰ ਅੱਗੇ ਨਹੀਂ ਵੱਧਣ ਦਿੱਤਾ ਜਾ ਰਿਹਾ। ਦਰਅਸਲ ਕਈ ਮਹਿਲਾ ਅਧਿਕਾਰ ਕਾਰਕੁਨਾਂ ਅਤੇ ਪੱਤਰਕਾਰਾਂ ਨੇ ਸ਼ਨੀਵਾਰ ਨੂੰ ਕਾਬੁਲ ਵਿੱਚ ਦੂਜੇ ਦਿਨ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਵਿਰੋਧ ਹਿੰਸਕ ਹੋ ਗਿਆ ਕਿਉਂਕਿ ਤਾਲਿਬਾਨ ਫੌਜਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਰਾਸ਼ਟਰਪਤੀ ਭਵਨ ਵੱਲ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ।
ਅਫਗਾਨਿਸਤਾਨ ਵਿੱਚ ਤਾਲਿਬਾਨ ਨੇ ਸੱਤਾ ਸੰਭਾਲ ਲਈ ਹੈ। ਤਾਲਿਬਾਨ ਦੇ ਸੱਤਾ ਵਿੱਚ ਵਾਪਸੀ ਦੇ ਨਾਲ, ਔਰਤ ਦੇ ਅਧਿਕਾਰਾਂ ਨੂੰ ਸ਼ਰੀਆ ਕਾਨੂੰਨ ਦੇ ਅਨੁਸਾਰ ਨਿਸ਼ਚਿਤ ਕੀਤਾ ਗਿਆ ਹੈ। ਇਸ ਦੌਰਾਨ ਕਾਬੁਲ ਵਿੱਚ ਔਰਤਾਂ ਨੇ ਆਪਣੇ ਅਧਿਕਾਰਾਂ ਲਈ ਤਾਲਿਬਾਨ ਸ਼ਾਸਨ ਦੇ ਵਿਰੋਧ ਵਿੱਚ ਮਾਰਚ ਕੀਤਾ ਹੈ। ਔਰਤਾਂ ਦਾ ਕਹਿਣਾ ਹੈ ਕਿ ਉਹ ਬਰਾਬਰ ਦਾ ਅਧਿਕਾਰ ਚਾਹੁੰਦੀਆਂ ਹਨ। ਅਫਗਾਨਿਸਤਾਨ ‘ਤੇ ਕਬਜ਼ੇ ਤੋਂ ਬਾਅਦ ਹੁਣ ਤਾਲਿਬਾਨ ਨੇ ਸਰਕਾਰ ਬਣਾਉਣ ਦੀਆ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
Comment here