CoronavirusIndian PoliticsNationNewsPunjab newsWorld

ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਤੀ ਵਧਾਈ, ਕਿਹਾ- ਜਿਨ੍ਹਾਂ ਦੇ ਨੇਕ ਸਿਧਾਂਤ…

ਸਿੱਖ ਕੌਮ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ‘ਚ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜ ਰਹੀ ਹੈ।

ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਦੇਸ਼ ਵਾਸੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ ਕਿ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਵਧਾਈਆਂ, ਜਿਨ੍ਹਾਂ ਦੇ ਨੇਕ ਸਿਧਾਂਤ, ਦਇਆ ਨਿਆਂ ਅਤੇ ਸਮਾਨਤਾ ‘ਤੇ ਜ਼ੋਰ ਸਮੁੱਚੀ ਮਨੁੱਖਤਾ ਦਾ ਮਾਰਗਦਰਸ਼ਨ ਕਰਦੇ ਹਨ।”

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ (ਗੋਲਡਨ ਟੈਂਪਲ) ਵਿਖੇ ਹੋਈ ਸੀ। ਪੀਐਮ ਮੋਦੀ ਨੇ ਗੁਰੂਦੁਆਰਾ ਸਾਹਿਬ ਵਿਖੇ ਮੱਥਾ ਟੇਕਦਿਆਂ ਦੌਰਾਨ ਦੀ ਆਪਣੀ ਇੱਕ ਤਸਵੀਰ ਸਾਂਝੀ ਕਰਦਿਆਂ ਇਹ ਟਵੀਟ ਕੀਤਾ ਹੈ।

Comment here

Verified by MonsterInsights