ਸ੍ਰੀਨਗਰ, ਜੰਮੂ -ਕਸ਼ਮੀਰ ਵਿੱਚ ਅੱਤਵਾਦੀ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਨੇ ਚਨਾਪੋਰਾ ‘ਚ ਸੁਰੱਖਿਆ ਬਲਾਂ ‘ਤੇ ਗ੍ਰਨੇਡ ਸੁੱਟਿਆ ਹੈ। ਹਮਲੇ ਦੀ ਇਹ ਖ਼ਬਰ ਅਜਿਹੇ ਸਮੇਂ ਆਈ ਹੈ ਜਦੋਂ ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਦਾ ਜੰਮੂ -ਕਸ਼ਮੀਰ ਉੱਤੇ ਵੀ ਪ੍ਰਭਾਵ ਪੈਣ ਬਾਰੇ ਕਿਹਾ ਜਾ ਰਿਹਾ ਹੈ।

ਅੱਤਵਾਦੀਆਂ ਨੇ ਚਨਾਪੋਰਾ ਇਲਾਕੇ ਵਿੱਚ ਤਾਇਨਾਤ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਗ੍ਰਨੇਡ ਸੁੱਟਿਆ ਹੈ। ਇਸ ਹਮਲੇ ਵਿੱਚ ਇੱਕ ਜਵਾਨ ਜ਼ਖਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੂਜੇ ਪਾਸੇ ਹਮਲਾਵਰਾਂ ਦੀ ਭਾਲ ਵਿੱਚ ਇਲਾਕੇ ਦੀ ਘੇਰਾਬੰਦੀ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਹਮਲੇ ਵਿੱਚ ਇੱਕ ਔਰਤ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਜੰਮੂ -ਕਸ਼ਮੀਰ ਪੁਲਿਸ ਅਤੇ ਸੀਆਰਪੀਐਫ ਦੀਆਂ ਸਾਂਝੀਆਂ ਟੀਮਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ।
Comment here