Site icon SMZ NEWS

‘ਜੋ ਨਫ਼ਰਤ ਕਰੇ, ਉਹ ਯੋਗੀ ਕੈਸਾ!’, ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦਾ UP ਦੇ CM ‘ਤੇ ਤੰਜ

ਅਗਲੇ ਸਾਲ ਪੰਜਾਬ ਸਣੇ ਕਈ ਹੋਰ ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਉੱਥੇ ਹੀ ਉੱਤਰ ਪ੍ਰਦੇਸ਼ ਵਿੱਚ ਚੋਣਾਂ ਦਾ ਮਾਹੌਲ ਹੁਣ ਗਰਮ ਹੁੰਦਾ ਜਾਂ ਰਿਹਾ ਹੈ। ਇੱਕ ਪਾਸੇ, ਪੀਐਮ ਮੋਦੀ ਨੇ ਅੱਜ ਤੋਂ ਮਿਸ਼ਨ ਯੂਪੀ ਦੀ ਸ਼ੁਰੂਆਤ ਕੀਤੀ ਹੈ, ਜਦਕਿ ਦੂਜੇ ਪਾਸੇ ਕਾਂਗਰਸ, ਸਮਾਜਵਾਦੀ ਪਾਰਟੀ, ਆਮ ਆਦਮੀ ਪਾਰਟੀ ਦੇ ਨੇਤਾ ਲਗਾਤਾਰ ਸੀਐਮ ਯੋਗੀ ਅਤੇ ਪੀਐਮ ਮੋਦੀ ਨੂੰ ਨਿਸ਼ਾਨਾ ਬਣਾ ਰਹੇ ਹਨ।

ਅੱਜ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਟਵੀਟ ਕਰਕੇ ਸੀਐਮ ਯੋਗੀ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਸਿਰਫ ਛੇ ਸ਼ਬਦ ਲਿਖ ਕੇ ਸੀਐਮ ਯੋਗੀ ‘ਤੇ ਤੰਜ ਕਸਿਆ ਹੈ। ਉਨ੍ਹਾਂ ਟਵਿੱਟਰ ‘ਤੇ ਲਿਖਿਆ,’ਜੋ ਨਫ਼ਰਤ ਕਰੇ, ਉਹ ਯੋਗੀ ਕੈਸਾ!’

ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀਆਂ ਵਿੱਚ ਹਲਚਲ ਸਾਫ਼ ਨਜ਼ਰ ਆ ਰਹੀ ਹੈ। ਖਾਸ ਕਰਕੇ ਸਿਆਸਤਦਾਨ ਲਗਾਤਾਰ ਇੱਕ ਦੂਜੇ ਨੂੰ ਨਿਸ਼ਾਨਾ ਬਣਾ ਰਹੇ ਹਨ।

Exit mobile version