Site icon SMZ NEWS

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਹੋਏ ਏਕਾਂਤਵਾਸ, ਕੁੱਝ ਦਿਨ ਪਹਿਲਾ ਕਰੀਬੀਆਂ ‘ਚ ਹੋਈ ਸੀ ਕੋਰੋਨਾ ਦੀ ਪੁਸ਼ਟੀ

ਤੀਜੀ ਲਹਿਰ ਦੇ ਡਰ ਦੇ ਵਿਚਕਾਰ, ਕੋਰੋਨਾ ਮਹਾਂਮਾਰੀ ਨੇ ਇੱਕ ਵਾਰ ਫਿਰ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਹੁਣ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਏਕਾਂਤਵਾਸ ਹੋਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਪੁਤਿਨ ਦੇ ਕੁੱਝ ਕਰੀਬੀਆਂ ਵਿੱਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਸੀ। ਜਿਸ ਤੋਂ ਬਾਅਦ ਰਾਸ਼ਟਰਪਤੀ ਨੇ ਆਪਣੇ ਆਪ ਨੂੰ ਏਕਾਂਤਵਾਸ ਕਰਨ ਦਾ ਫੈਸਲਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪੁਤਿਨ ਨੂੰ ਕੋਰੋਨਾ ਸੰਕਰਮਣ ਤੋਂ ਬਚਾਉਣ ਲਈ ਵਿਸ਼ੇਸ਼ ਪ੍ਰਬੰਧ ਅਪਣਾਏ ਜਾ ਰਹੇ ਹਨ। ਮਾਹਿਰ ਡਾਕਟਰਾਂ ਦੀ ਟੀਮ ਅਜੇ ਵੀ ਪੁਤਿਨ ਦੀ ਦੇਖਭਾਲ ਕਰ ਰਹੀ ਹੈ lਇਸ ਦੇ ਨਾਲ ਹੀ, ਉਨ੍ਹਾਂ ਨੂੰ ਮਿਲਣ ਵਾਲੇ ਲੋਕਾਂ ਨੂੰ ਏਕਾਂਤਵਾਸ ਕੀਤਾ ਜਾ ਰਿਹਾ ਹੈ। ਹਾਲਾਂਕਿ ਅਜਿਹਾ ਕੋਈ ਇੱਕ ਹੀ ਹੋਵੇਗਾ ਜੋ ਕੁਆਰੰਟੀਨ ਪੂਰਾ ਕੀਤੇ ਬਗੈਰ ਰੂਸ ਦੇ ਰਾਸ਼ਟਰਪਤੀ ਨੂੰ ਮਿਲ ਸਕਦਾ ਹੈ। ਇਸ ਦੇ ਬਾਵਜੂਦ, ਕੋਰੋਨਾ ਉਨ੍ਹਾਂ ਦੇ ਨੇੜੇ ਪਹੁੰਚ ਗਿਆ ਹੈ, ਜਿਸ ਦੇ ਮੱਦੇਨਜ਼ਰ ਪੁਤਿਨ ਨੇ ਇਕੱਲਤਾ ਭਾਵ ਏਕਾਂਤਵਾਸ ਵਿੱਚ ਜਾਣ ਦਾ ਫੈਸਲਾ ਕੀਤਾ ਹੈ।

Exit mobile version