Site icon SMZ NEWS

ਰੋਡਵੇਜ਼ ਮੁਲਾਜ਼ਮਾਂ ਨੇ 14 ਦਿਨਾਂ ਲਈ ਹੜਤਾਲ ਲਈ ਵਾਪਸ

ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਅੱਜ ਸਰਕਾਰ ਨਾਲ ਚੱਲ ਰਹੀ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਕੁਝ ਮੰਗਾਂ ‘ਤੇ ਸਰਕਾਰ ਸਹਿਮਤ ਹੋਈ ਹੈ, ਜਦਕਿ ਕਰਮਚਾਰੀਆਂ ਨੂੰ ਰੈਗੂਲਰ ਕਰਨ ਸੰਬੰਧੀ ਫੈਸਲਾ ਲੈਣ ਲਈ ਸਮਾਂ ਮੰਗਿਆ ਹੈ।

ਇਸੇ ਤਹਿਤ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਰੋਡਵੇਜ਼ ਮੁਲਾਜ਼ਮਾਂ ਨੇ 14 ਦਿਨਾਂ ਲਈ ਆਪਣੀ ਹੜਤਾਲ ਵਾਪਸ ਲੈ ਲਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਡੇ ਤੋਂ 7 ਦਿਨ ਦਾ ਸਮਾਂ ਮੰਗਿਆ ਸੀ ਪਰ ਅਸੀਂ ਉਨ੍ਹਾਂ ਨੂੰ 14 ਦਿਨ ਦਾ ਸਮਾਂ ਦੇ ਰਹੇ ਹਾਂ। ਜੇਕਰ ਇਨ੍ਹਾਂ 14 ਦਿਨਾਂ ਵਿਚ ਸਾਡੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ 15 ਦਿਨ ਅਸੀਂ ਫਿਰ ਤੋਂ ਬੱਸਾਂ ਬੰਦ ਕਰਕੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦੇਵਾਂਗੇ।

ਮੀਟਿੰਗ ਤੋਂ ਬਾਅਦ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਸਰਕਾਰ ਰੋਡਵੇਜ਼ ਦੇ ਬੇੜੇ ਵਿੱਚ 842 ਨਵੀਆਂ ਬੱਸਾਂ ਸ਼ਾਮਲ ਕਰਨ ਲਈ ਤਿਆਰ ਹੈ। ਇਸ ਤੋਂ ਇਲਾਵਾ ਸੰਦੀਪ ਸੰਧੂ ਨੇ ਕਿਹਾ ਕਿ ਉਹ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਮੁੱਦੇ ਬਾਰੇ ਮੁੱਖ ਮੰਤਰੀ ਨਾਲ ਗੱਲ ਕਰਨਗੇ, ਜਿਸ ਤੋਂ ਬਾਅਦ ਇਸ ਬਾਰੇ ਫੈਸਲਾ ਲਿਆ ਜਾਵੇਗਾ। ਉਨ੍ਹਾਂ ਨੇ ਕਰਮਚਾਰੀਆਂ ਤੋਂ ਇੱਕ ਹਫਤੇ ਦਾ ਸਮਾਂ ਮੰਗਿਆ ਹੈ।ਇਸ ਦੇ ਨਾਲ ਹੀ ਕਰਮਚਾਰੀਆਂ ਦੀ ਤਨਖਾਹ ‘ਚ 30 ਫੀਸਦੀ ਵਾਧਾ ਕਰਨ ‘ਤੇ ਸਹਿਮਤੀ ਬਣ ਗਈ ਹੈ। ਇਹ ਫੈਸਲਾ ਭਲਕੇ ਤੋਂ ਲਾਗੂ ਹੋ ਜਾਏਗਾ। ਰੇਸ਼ਮ ਸਿੰਘ ਨੇ ਕਿਹਾ ਕਿ ਇਸ ਬਾਰੇ ਸਾਨੂੰ ਅਜੇ ਲਿਖਤੀ ਤੌਰ ‘ਤੇ ਕੁਝ ਨਹੀਂ ਮਿਲਿਆ ਹੈ, ਜਿਸ ਕਾਰਨ ਅਸੀਂ ਆਪਣੀ ਸਟੇਟ ਕਮੇਟੀ ਨਾਲ ਮੀਟਿੰਗ ਨਾਲ ਮੁਲਾਕਾਤ ਕਰ ਰਹੇ ਹਾਂ ਅਤੇ ਅਗਲੇ ਇੱਕ ਘੰਟੇ ਅੰਦਰ ਇਸ ‘ਤੇ ਫੈਸਲਾ ਹੋ ਜਾਏਗਾ ਕਿ ਕੀ ਹੜਤਾਲ ਨੂੰ ਜਾਰੀ ਰੱਖਿਆ ਜਾਵੇ ਜਾਂ ਫਿਰ ਕੁਝ ਸਮੇਂ ਲਈ ਹੜਤਾਲ ਨੂੰ ਰੋਕ ਦਿੱਤਾ ਜਾਵੇ।

Exit mobile version