Indian PoliticsNationNewsPunjab newsWorld

ਹੁਣ BJP ਪ੍ਰਧਾਨ ਓਪੀ ਧਨਖੜ ਦੇ ਵਿਗੜੇ ਬੋਲ, ਕਿਹਾ – ‘ਕਿਸਾਨਾਂ ਦੇ ਅੰਦੋਲਨ ਕਾਰਨ ਹਰਿਆਣਾ ‘ਚ ਵੱਧ ਰਹੀ ਨਸ਼ਿਆਂ ਦੀ ਸਮੱਸਿਆ’

ਹਰਿਆਣਾ ਭਾਜਪਾ ਦੇ ਪ੍ਰਧਾਨ ਓਮ ਪ੍ਰਕਾਸ਼ ਧਨਖੜ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਇੱਕ ਵੱਡਾ ਅਤੇ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਦੇ ਕਾਰਨ ਹਰਿਆਣਾ ਦੇ ਕਈ ਸਥਾਨਾਂ ਉੱਤੇ ਨਸ਼ਿਆਂ ਦੇ ਮਾਮਲੇ ਵੱਧ ਰਹੇ ਹਨ।

op dhankar controversial statement

ਬਹੁਤ ਸਾਰੇ ਲੋਕ ਇਸ ਮਾਮਲੇ ਵਿੱਚ ਉਨ੍ਹਾਂ ਨਾਲ ਸੰਪਰਕ ਕਰ ਰਹੇ ਹਨ। ਪੰਚਾਇਤਾਂ ਤੋਂ ਸ਼ਿਕਾਇਤਾਂ ਆ ਰਹੀਆਂ ਹਨ। ਧਨਖੜ ਨੇ ਕਿਹਾ ਕਿ ਉੜਤਾ ਪੰਜਾਬ ਵਰਗੀਆਂ ਫਿਲਮਾਂ ਉਥੇ ਬਣ ਰਹੀਆਂ ਹਨ ਜਦਕਿ ਇੱਥੇ ਦੰਗਲ ਅਤੇ ਸੁਰਮਾ ਵਰਗੀਆਂ ਫਿਲਮਾਂ ਬਣ ਰਹੀਆਂ ਹਨ। ਹੁਣ ਨਸ਼ਿਆਂ ਨੂੰ ਲੈ ਕੇ ਕਈ ਜ਼ਿਲ੍ਹਿਆਂ ਦੀਆਂ ਪੰਚਾਇਤਾਂ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ, ਇਹ ਹਰਿਆਣਾ ਲਈ ਚਿੰਤਾ ਦਾ ਵਿਸ਼ਾ ਹੈ। ਲੋਕ ਇਸ ਮਾਮਲੇ ‘ਤੇ ਵਿਚਾਰ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਹਰਿਆਣੇ ਦੇ ਮੰਤਰੀ ਅਨਿਲ ਵਿਜ ਨੇ ਕਿਸਾਨ ਅੰਦੋਲਨ ‘ਤੇ ਇੱਕ ਵਾਰ ਫਿਰ ਵਿਵਾਦਤ ਬਿਆਨ ਦਿੱਤਾ ਸੀ। ਅਨਿਲ ਵਿਜ ਨੇ ਕਿਹਾ ਸੀ ਕਿ ਹੁਣ ਇਹ ਕਿਸਾਨ ਅੰਦੋਲਨ ਹੁਣ ਅੰਦੋਲਨ ਨਹੀਂ ਰਿਹਾ ਹੈ,ਇਸ ਨੂੰ ਹੁਣ ਗਦਰ ਕਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਵਿੱਚ ਲੋਕ ਤਲਵਾਰਾਂ ਲੈ ਕੇ ਨਹੀਂ ਆਉਂਦੇ ਅਤੇ ਲੋਕ ਅੰਦੋਲਨ ਵਿੱਚ ਡੰਡਿਆਂ ਦੀ ਵਰਤੋਂ ਨਹੀਂ ਕਰਦੇ। ਅੰਦੋਲਨ ਵਿੱਚ ਲੋਕ ਆਉਣ-ਜਾਣ ਵਾਲੇ ਲੋਕਾਂ ਦੇ ਰਸਤੇ ਨਹੀਂ ਰੋਕਦੇ। ਹੁਣ ਇਸ ਨੂੰ ਅੰਦੋਲਨ ਨਹੀਂ ਕਿਹਾ ਜਾ ਸਕਦਾ, ਇਹ ਇੱਕ ਗਦਰ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਵਿੱਚ ਲੋਕ ਧਰਨੇ ‘ਤੇ ਬੈਠਦੇ ਹਨ, ਭੁੱਖ ਹੜਤਾਲ ‘ਤੇ ਚਲੇ ਜਾਂਦੇ ਹਨ ਪਰ ਇੱਥੇ ਅਜਿਹਾ ਕੁੱਝ ਨਹੀਂ ਹੋ ਰਿਹਾ।

Comment here

Verified by MonsterInsights