Site icon SMZ NEWS

CM ਭੁਪੇਂਦਰ ਪਟੇਲ ਦੇ ਮੰਤਰੀ ਮੰਡਲ ‘ਚ 24 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ, ਰੂਪਾਨੀ ਸਰਕਾਰ ਦੇ ਸਾਰੇ ਮੰਤਰੀਆਂ ਦੀ ਹੋਈ ਛੁੱਟੀ

ਗੁਜਰਾਤ ਵਿੱਚ ਭੁਪੇਂਦਰ ਪਟੇਲ ਸਰਕਾਰ ਦੇ ਮੰਤਰੀ ਮੰਡਲ ਨੇ ਅੱਜ ਸਹੁੰ ਚੁੱਕੀ ਹੈ। ਰਾਜਪਾਲ ਆਚਾਰੀਆ ਦੇਵਵਰਤ ਨੇ ਗਾਂਧੀਨਗਰ ਦੇ ਰਾਜ ਭਵਨ ਵਿੱਚ ਨਵੇਂ ਮੁੱਖ ਮੰਤਰੀ ਭੁਪੇਂਦਰ ਪਟੇਲ ਦੇ ਮੰਤਰੀ ਮੰਡਲ ਸਾਰੇ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ ਹੈ।

ਵੱਡੀ ਗੱਲ ਇਹ ਹੈ ਕਿ ਨਵੇਂ ਮੰਤਰੀ ਮੰਡਲ ਵਿੱਚ ਕੋਈ ਪੁਰਾਣਾ ਮੰਤਰੀ ਨਹੀਂ ਹੈ। ਇੱਥੋਂ ਤੱਕ ਕਿ ਸਾਬਕਾ ਉਪ ਮੁੱਖ ਮੰਤਰੀ ਨਿਤਿਨ ਪਟੇਲ ਨੂੰ ਵੀ ਛੁੱਟੀ ਕਰ ਦਿੱਤੀ ਗਈ ਹੈ। ਨਵੇਂ ਮੰਤਰੀ ਮੰਡਲ ਵਿੱਚ ਹਰ ਭਾਈਚਾਰੇ ਦਾ ਧਿਆਨ ਰੱਖਿਆ ਗਿਆ ਹੈ। ਅੱਜ 24 ਮੰਤਰੀਆਂ ਨੇ ਸਹੁੰ ਚੁੱਕੀ ਹੈ। ਜਿਸ ਵਿੱਚ 10 ਕੈਬਨਿਟ ਮੰਤਰੀ ਸ਼ਾਮਿਲ ਹਨ। ਜਦਕਿ 14 ਨੂੰ ਰਾਜ ਮੰਤਰੀ ਦਾ ਦਰਜਾ ਮਿਲ ਗਿਆ ਹੈ। ਗੁਜਰਾਤ ਵਿਧਾਨ ਸਭਾ ਦੇ ਸਪੀਕਰ ਰਾਜਿੰਦਰ ਤ੍ਰਿਵੇਦੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਉਨ੍ਹਾਂ ਨੇ ਮੰਤਰੀ ਵਜੋਂ ਸਹੁੰ ਵੀ ਚੁੱਕੀ ਹੈ।

ਮੁੱਖ ਮੰਤਰੀ ਦਫਤਰ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭੁਪੇਂਦਰ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਪਹਿਲੀ ਕੈਬਨਿਟ ਮੀਟਿੰਗ ਅੱਜ ਸ਼ਾਮ 4.30 ਵਜੇ ਗਾਂਧੀਨਗਰ ਵਿੱਚ ਹੋਵੇਗੀ। ਕਿਹਾ ਜਾ ਰਿਹਾ ਹੈ ਕਿ ਇਸ ਮੀਟਿੰਗ ਤੋਂ ਬਾਅਦ ਸਾਰੇ ਮੰਤਰੀਆਂ ਦੇ ਵਿਭਾਗਾਂ ਦਾ ਐਲਾਨ ਕਰ ਦਿੱਤਾ ਜਾਵੇਗਾ।

Exit mobile version