Site icon SMZ NEWS

ਪੰਜਾਬ ‘ਚ ਕਾਂਗਰਸ ਦੇ ਦਾਅ ‘ਤੇ ਮਾਇਆਵਤੀ ਦਾ ਪਲਟਵਾਰ, ਕਿਹਾ- ‘ਦਲਿਤ ਮੁੱਖ ਮੰਤਰੀ ਬਣਾਉਣਾ ਕਾਂਗਰਸ ਦਾ ਆਗਾਮੀ ਚੋਣਾਂ ਲਈ ਹੱਥਕੰਡਾ’

ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਪੰਜਾਬ ਵਿੱਚ ਦਲਿਤ CM ਨੂੰ ਲੈ ਕੇ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਾਂਗਰਸ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕਾਂਗਰਸ ਨੂੰ ਦਲਿਤਾਂ ‘ਤੇ ਭਰੋਸਾ ਨਹੀਂ ਹੈ।

ਉਨ੍ਹਾਂ ਕਿਹਾ ਕਿ ਦਲਿਤ ਮੁੱਖ ਮੰਤਰੀ ਬਣਾਉਣਾ ਕਾਂਗਰਸ ਦਾ ਆਗਾਮੀ ਚੋਣਾਂ ਲਈ ਹੱਥਕੰਡਾ ਹੈ। ਮਾਇਆਵਤੀ ਨੇ ਕਿਹਾ ਕਿ ਦਲਿਤ ਵਰਗ ਨੂੰ ਕਾਂਗਰਸ ਤੋਂ ਸਾਵਧਾਨ ਰਹਿਣ ਦੀ ਲੋੜ ਹੈ।

ਦਰਅਸਲ, ਮਾਇਆਵਤੀ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਬਾਰੇ ਬੋਲਦਿਆਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਕੁਝ ਹੀ ਸਮੇਂ ਲਈ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾਣਾ ਕਾਂਗਰਸ ਦਾ ਚੁਣਾਵੀ ਹੱਥਕੰਡਾ ਹੈ।  ਪੰਜਾਬ ਵਿੱਚ ਸਾਲ 2022 ਦੀਆਂ ਚੋਣਾਂ ਇਸਦੀ ਅਗਵਾਈ ਵਿੱਚ ਨਹੀਂ ਬਲਕਿ ਗੈਰ ਦਲਿਤ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ। ਜਿਸ ਤੋਂ ਸਪੱਸ਼ਟ ਹੁੰਦਾ ਹੈ ਕਾਂਗਰਸ ਨੂੰ ਹਾਲੇ ਤੱਕ ਦਲਿਤਾਂ ‘ਤੇ ਭਰੋਸਾ ਨਹੀਂ ਹੈ।

ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਨੇਤਾ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਯਾਨੀ ਕਿ ਅੱਜ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।  ਚੰਨੀ ਪੰਜਾਬ ਵਿੱਚ ਮੁੱਖ ਮੰਤਰੀ ਬਣਨ ਵਾਲੇ ਦਲਿਤ ਸਮਾਜ ਦੇ ਪਹਿਲੇ ਵਿਅਕਤੀ ਹਨ । ਉਨ੍ਹਾਂ ਤੋਂ ਇਲਾਵਾ ਸੁਖਜਿੰਦਰ ਰੰਧਾਵਾ ਤੇ ਓਮ ਪ੍ਰਕਾਸ਼ ਸੋਨੀ ਨੇ ਵੀ ਡਿਪਟੀ CM ਵਜੋਂ ਸਹੁੰ ਚੁੱਕੀ।

Exit mobile version