Site icon SMZ NEWS

ਰੂਸੀ ਯੂਨੀਵਰਸਿਟੀ ‘ਚ ਵਾਪਰੀ ਗੋਲੀਬਾਰੀ ਦੀ ਘਟਨਾ ‘ਤੇ ਭਾਰਤੀ ਦੂਤਘਰ ਦਾ ਬਿਆਨ, ਕਿਹਾ- ‘ਸਾਰੇ ਭਾਰਤੀ ਵਿਦਿਆਰਥੀ ਸੁਰੱਖਿਅਤ

ਰੂਸ ਦੇ ਪੇਰਮ ਸ਼ਹਿਰ ਦੀ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਉੱਤੇ ਭਾਰਤੀ ਦੂਤਘਰ ਦਾ ਬਿਆਨ ਆਇਆ ਹੈ। ਰੂਸ ਵਿੱਚ ਭਾਰਤੀ ਦੂਤਘਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਰੂਸ ਦੀ ਪਰਮ ਸਟੇਟ ਯੂਨੀਵਰਸਿਟੀ ਉੱਤੇ ਹੋਏ ਭਿਆਨਕ ਹਮਲੇ ਤੋਂ ਉਹ ਹੈਰਾਨ ਹੈ।

ਅਸੀਂ ਜਾਨੀ ਨੁਕਸਾਨ ‘ਤੇ ਡੂੰਘੀ ਹਮਦਰਦੀ ਪ੍ਰਗਟ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ। ਦੂਤਾਵਾਸ ਸਥਾਨਕ ਅਧਿਕਾਰੀਆਂ, ਭਾਰਤੀ ਵਿਦਿਆਰਥੀਆਂ ਦੇ ਪ੍ਰਤੀਨਿਧਾਂ ਦੇ ਸੰਪਰਕ ਵਿੱਚ ਹੈ। ਸਾਰੇ ਭਾਰਤੀ ਵਿਦਿਆਰਥੀ ਸੁਰੱਖਿਅਤ ਹਨ।ਦੱਸ ਦੇਈਏ ਰੂਸ ਦੀ ਯੂਨੀਵਰਸਿਟੀ ਵਿੱਚ ਇੱਕ ਵੱਡੀ ਵਾਰਦਾਤ ਵਾਪਰੀ ਹੈ। ਦਰਅਸਲ ਰੂਸ ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥੀ ਨੇ ਲੋਕਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਇਸ ਘਟਨਾ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ 14 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜਾਂਚਕਰਤਾਵਾਂ ਦੇ ਅਨੁਸਾਰ, ਰੂਸ ਦੇ ਪੇਰਮ ਸਿਟੀ ਵਿੱਚ ਇੱਕ ਵਿਦਿਆਰਥੀ ਨੇ ਲੋਕਾਂ ਉੱਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਯੂਨੀਵਰਸਿਟੀ ਦੀ ਘਟਨਾ ਦੱਸੀ ਜਾ ਰਹੀ ਹੈ, ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਲੋਕ ਆਪਣੀ ਜਾਨ ਬਚਾਉਣ ਲਈ ਖਿੜਕੀਆਂ ਤੋਂ ਛਾਲਾਂ ਮਾਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇੱਕ ਅਣਪਛਾਤਾ ਵਿਅਕਤੀ ਪੀਐਸਯੂ ਦੀ ਇਮਾਰਤ ਵਿੱਚ ਦਾਖਲ ਹੋਇਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਹਥਿਆਰਾਂ ਨਾਲ ਲੈਸ ਵਿਅਕਤੀ ਕਰੀਬ 11 ਵਜੇ ਯੂਨੀਵਰਸਿਟੀ ਕੈਂਪਸ ਪਹੁੰਚਿਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਘਟਨਾ ਤੋਂ ਕੁੱਝ ਦੇਰ ਬਾਅਦ ਉਹ ਭੱਜ ਗਿਆ।

Exit mobile version