Site icon SMZ NEWS

ਖਤਮ ਹੋਇਆ ਕਿਸਾਨਾਂ ਦਾ ਪ੍ਰਦਰਸ਼ਨ, ਪੂਰੇ ਦੇਸ਼ ‘ਚ ਦਿਖਿਆ ਅਸਰ, 10 ਘੰਟਿਆਂ ਬਾਅਦ ਦੁਬਾਰਾ ਖੋਲ੍ਹਿਆ ਗਿਆ ਦਿੱਲੀ-ਗਾਜ਼ੀਪੁਰ ਬਾਰਡਰ

ਕਿਸਾਨ ਜਥੇਬੰਦੀਆਂ ਵੱਲੋਂ ਸੱਦਿਆ ਗਿਆ ਭਾਰਤ ਬੰਦ ਸਮਾਪਤ ਹੋ ਗਿਆ ਹੈ। ਇਹ ਪ੍ਰਦਰਸ਼ਨ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਿਆ ਹੈ। ਇਸ ਦੌਰਾਨ ਦਿੱਲੀ-ਐਨਸੀਆਰ ਵਿੱਚ ਜਾਮ ਦੀ ਸਥਿਤੀ ਵੀ ਬਣੀ ਰਹੀ ਹੈ।

ਹਾਲਾਂਕਿ, ਹੁਣ ਜਾਮ ਦੁਬਾਰਾ ਕਲੀਅਰ ਹੋ ਰਿਹਾ ਹੈ, ਕਿਉਂਕਿ ਦਿੱਲੀ-ਗਾਜ਼ੀਪੁਰ ਸਰਹੱਦ ਨੂੰ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ। ਜਿਵੇਂ ਹੀ ਕਿਸਾਨਾਂ ਦਾ ਧਰਨਾ ਸਮਾਪਤ ਹੋਇਆ, ਟ੍ਰੈਫਿਕ ਵਿਵਸਥਾ ਪਹਿਲਾਂ ਦੀ ਤਰ੍ਹਾਂ ਫਿਰ ਤੋਂ ਚਾਲੂ ਹੋ ਗਈ। ਭਾਰਤ-ਬੰਦ ਕਾਰਨ ਦਿੱਲੀ-ਗਾਜ਼ੀਪੁਰ ਸਰਹੱਦ ਬੰਦ ਸੀ, ਪਰ ਹੁਣ ਇਸਨੂੰ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ। ਦਿੱਲੀ ਤੋਂ ਮੇਰਠ ਜਾਣ ਵਾਲੀ ਸੜਕ 10 ਘੰਟਿਆਂ ਬਾਅਦ ਖੁੱਲ੍ਹੀ ਹੈ।

ਕਿਸਾਨਾਂ ਦੇ ਇਸ ਬੰਦ ਦਾ ਅਸਰ ਪੂਰੇ ਦੇਸ਼ ਭਰ ਵਿੱਚ ਇੱਕ ਵੇਖਿਆ ਗਿਆ ਹੈ। ਉੱਤਰੀ ਭਾਰਤ ਵਿੱਚ ਬਹੁਤ ਸਾਰੀਆਂ ਰੇਲ ਗੱਡੀਆਂ ਵੀ ਪ੍ਰਭਾਵਿਤ ਹੋਈਆਂ ਹਨ। ਇਸ ਦੇ ਨਾਲ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦਾਅਵਾ ਕੀਤਾ ਕਿ ਕਿਸਾਨ ਜਥੇਬੰਦੀਆਂ ਦਾ ਭਾਰਤ ਬੰਦ ਸਫਲ ਰਿਹਾ ਹੈ।

Exit mobile version