ਪੰਜਾਬ ਕਾਂਗਰਸ ਵਿਚ ਇੱਕ ਵਾਰ ਫਿਰ ਤੋਂ ਘਮਾਸਾਨ ਮਚ ਗਿਆ ਹੈ। ਪਾਰਟੀ ਵਿਚ ਅਸਤੀਫੇ ਦੇਣ ਦਾ ਦੌਰ ਸ਼ੁਰੂ ਹੋ ਗਿਆ ਹੈ। ਅੱਜ ਪੰਜਾਬ ਪ੍ਰਦੇਸ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਹੈ।
ਇਸੇ ਦਰਮਿਆਨ ਇੱਕ ਵੱਡੀ ਖਬਰ ਇਹ ਵੀ ਸਾਹਮਣੇ ਆ ਰਹੀ ਹੈ ਕਿ ਗੁਲਜ਼ਾਰ ਇੰਦਰ ਸਿੰਘ ਚਾਹਲ ਜੋ ਕਿ ਪੰਜਾਬ ਕਾਂਗਰਸ ਦੇ ਖਜ਼ਾਨਚੀ ਵਜੋਂ ਸੇਵਾਵਾਂ ਨਿਭਾ ਰਹੇ ਸਨ, ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਗੁਲਜਾਰ ਇੰਦਰ ਚਾਹਲ ਨਵਜੋਤ ਸਿੰਘ ਸਿੱਧੂ ਦੇ ਖਾਸ ਮੰਨੇ ਜਾਂਦੇ ਹਨ।
ਕੁਝ ਦੇਰ ਪਹਿਲਾਂ ਉਹ ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਸਨ ਅਤੇ ਜਿਵੇਂ ਹੀ ਘਰ ਤੋਂ ਬਾਹਰ ਨਿਕਲੇ ਤਾਂ ਟਵੀਟ ਜ਼ਰੀਏ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ। ਗੁਲਜ਼ਾਰ ਇੰਦਰ ਚਾਹਲ ਕਾਂਗਰਸ ਪਾਰਟੀ ਵਿਚ ਬਤੌਰ ਖਜ਼ਾਨਚੀ ਸੇਵਾਵਾਂ ਨਿਭਾ ਰਹੇ ਸਨ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਨਿਯੁਕਤੀ ਹੋਈ ਸੀ।