ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਬੈਠਕ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸ਼ੁਰੂ ਹੋਈ ਹੈ।
ਮੀਟਿੰਗ ਵਿੱਚ ਸਾਰੇ ਕੈਬਨਿਟ ਮੰਤਰੀ ਮੌਜੂਦ ਹਨ। ਬੈਠਕ ਵਿਚ ਬ੍ਰਹਮ ਮੋਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸ਼੍ਰੀਮਤੀ ਅਰੁਣਾ ਚੌਧਰੀ, ਸੁਖਬਿੰਦਰ ਸਿੰਘ ਸਰਕਾਰੀਆ, ਰਾਣਾ ਗੁਰਜੀਤ ਸਿੰਘ, ਸ਼੍ਰੀਮਤੀ ਰਜ਼ੀਆ ਸੁਲਤਾਨਾ, ਵਿਜੇ ਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ, ਕਾਕਾ ਰਣਦੀਪ ਸਿੰਘ ਨਾਭਾ, ਰਾਜ ਕੁਮਾਰ ਵੇਰਕਾ, ਸੰਗਤ ਸਿੰਘ ਗਿਲਜੀਆਂ, ਪ੍ਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਗੁਰਕੀਰਤ ਸਿੰਘ ਕੋਟਲੀ ਹਾਜ਼ਰ ਸਨ।
ਹਾਲਾਂਕਿ ਸਿੱਧੂ ਨੇ ਕਿਹਾ ਹੈ ਕਿ ਉਹ ਕਾਂਗਰਸ ਵਿੱਚ ਹੀ ਰਹਿਣਗੇ। ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਮੈਂਬਰ ਬਣੇ ਰਹਿਣਗੇ। ਅੱਜ ਹੀ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋ ਨਵੇਂ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕੀਤੀ ਗਈ ਹੈ ਅਤੇ ਕੁੱਝ ਘੰਟਿਆਂ ਬਾਅਦ, ਸਿੱਧੂ ਨੇ ਆਪਣਾ ਅਸਤੀਫਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ।
Comment here