ਇੱਕ ਪਾਸੇ ਅੱਜ ਪੰਜਾਬ ਦੀ ਰਾਜਨੀਤੀ ਵਿੱਚ ਅੱਜ ਫਿਰ ਇੱਕ ਵੱਡਾ ਧਮਾਕਾ ਹੋਇਆ ਹੈ। ਜਿੱਥੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਜਾਪ ਰਿਹਾ ਹੈ ਕਿ ਕਾਂਗਰਸ ‘ਚ ਅਜੇ ਵੀ ਸਭ ਕੁੱਝ ਠੀਕ ਨਹੀਂ ਹੈ।
ਪਰ ਉੱਥੇ ਹੀ ਦੂਜੇ ਪਾਸੇ ਕਾਂਗਰਸ ਪਾਰਟੀ ਨੂੰ ਮੰਗਲਵਾਰ ਨੂੰ ਦੋ ਯੂਥ ਨੇਤਾ ਮਿਲੇ ਹਨ। ਬਿਹਾਰ ਤੋਂ ਆਏ ਖੱਬੇ ਪੱਖੀ ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਦੋਵਾਂ ਯੂਥ ਨੇਤਾਵਾਂ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ, ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸ਼ਹੀਦ ਭਗਤ ਸਿੰਘ ਪਾਰਕ ਪਹੁੰਚੇ ਅਤੇ ਉੱਥੇ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਫੁੱਲ ਮਾਲਾ ਭੇਟ ਕੀਤੀ ਅਤੇ ਉੱਥੇ ਮੌਜੂਦ ਵਰਕਰਾਂ ਨਾਲ ਸੰਪਰਕ ਕੀਤਾ।
ਲੰਮੇ ਸਮੇਂ ਤੋਂ ਕਨ੍ਹਈਆ ਕੁਮਾਰ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ਬਾਰੇ ਅਟਕਲਾਂ ਲਗਾਈਆਂ ਜਾ ਰਹੀਆਂ ਸਨ, ਪਰ ਹੁਣ ਉਹ ਅਧਿਕਾਰਤ ਤੌਰ ‘ਤੇ ਸ਼ਾਮਿਲ ਹੋ ਗਏ ਹਨ। ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ ਦੇ ਸਵਾਗਤ ਲਈ ਦਿੱਲੀ ਵਿੱਚ ਕਾਂਗਰਸ ਪਾਰਟੀ ਦਫਤਰ ਦੇ ਬਾਹਰ ਪੋਸਟਰ ਵੀ ਲਗਾਏ ਗਏ ਸਨ, ਜਿਨ੍ਹਾਂ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਤਸਵੀਰ ਵੀ ਸੀ।
Comment here