ਪੰਜਾਬ ਦੀ ਰਾਜਨੀਤੀ ਵਿੱਚ ਅੱਜ ਫਿਰ ਇੱਕ ਵੱਡਾ ਧਮਾਕਾ ਹੋਇਆ ਹੈ। ਦਰਅਸਲ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਜਾਪ ਰਿਹਾ ਹੈ ਕਿ ਕਾਂਗਰਸ ‘ਚ ਅਜੇ ਵੀ ਸਭ ਕੁੱਝ ਠੀਕ ਨਹੀਂ ਹੈ।
ਪਰ ਹੁਣ ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਟਵੀਟ ਕਰ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ। ਮਨੀਸ਼ ਤਿਵਾੜੀ ਨੇ ਟਵੀਟ ‘ਚ ਮਿਰਜ਼ੇ ਗੀਤ ਦੀਆ ਲਾਈਨਾਂ ਲਿਖ ਕੇ ਇਸ਼ਾਰਿਆਂ ਰਹੀ ਸਿੱਧੂ ‘ਤੇ ਵਾਰ ਕੀਤਾ ਹੈ। ਤਿਵਾੜੀ ਨੇ ਟਵੀਟ ਕਰ ਲਿਖਿਆ, “ਅਮਰ ਕੁਲਦੀਪ ਮਾਣਕ, ਚੜ੍ਹਦੇ ਮਿਰਜੇ ਖਾਨ ਨੂੰ ਵੱਡੀ ਭਾਬੀ ਦਿੰਦੀ ਮੱਤ। ਭੱਠ ਰਨਾਂ ਦੀ ਦੋਸਤੀ, ਖੁਰੀ ਜਿਨ੍ਹਾਂ ਦੀ ਮੱਤ। ਹੱਸ-ਹੱਸ ਲਾਉਣ ਯਾਰੀਆਂ ਤੇ ਰੋ-ਰੋ ਦੇਣ ਛੱਡ।”
ਜ਼ਿਕਰਯੋਗ ਹੈ ਕਿ ਤਿਵਾੜੀ ਦਾ ਇਹ ਟਵੀਟ ਸਿੱਧੂ ਦੇ ਅਸਤੀਫੇ ਤੋਂ ਬਾਅਦ ਆਇਆ ਹੈ। ਜਿਸ ਕਾਰਨ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਤਿਵਾੜੀ ਨੇ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ। ਹਾਲਾਂਕਿ ਸਿੱਧੂ ਨੇ ਕਿਹਾ ਹੈ ਕਿ ਉਹ ਕਾਂਗਰਸ ਵਿੱਚ ਹੀ ਰਹਿਣਗੇ। ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਮੈਂਬਰ ਬਣੇ ਰਹਿਣਗੇ। ਅੱਜ ਹੀ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋ ਨਵੇਂ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕੀਤੀ ਗਈ ਹੈ ਅਤੇ ਕੁੱਝ ਘੰਟਿਆਂ ਬਾਅਦ, ਸਿੱਧੂ ਨੇ ਆਪਣਾ ਅਸਤੀਫਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ।
Comment here