ਪੰਜਾਬ ਦੀ ਸਿਆਸਤ ਵਿੱਚ ਲਗਾਤਾਰ ਹੋ ਰਹੀ ਉਥਲ-ਪੁਥਲ ਦੀ ਜਮੀਨ ਤੋਂ ਲੈ ਕੇ ਟੀਵੀ ਅਤੇ ਸੋਸ਼ਲ ਮੀਡੀਆ ਉੱਤੇ ਵੀ ਚਰਚਾ ਹੋ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਇਸ ਚਰਚਾ ਦੇ ਕੇਂਦਰ ਵਿੱਚ ਹਨ, ਪਰ ਉਨ੍ਹਾਂ ਦੇ ਨਾਮ ਕਾਰਨ ਭਾਰਤੀ ਫੁੱਟਬਾਲ ਟੀਮ ਦੇ ਗੋਲਕੀਪਰ ਕਾਫੀ ਪਰੇਸ਼ਾਨ ਹਨ।
ਜਿਸ ਤੋਂ ਬਾਅਦ ਉਨ੍ਹਾਂ ਨੇ ਟਵਿੱਟਰ ਉਪਭੋਗਤਾਵਾਂ ਨੂੰ ਖਾਸ ਅਪੀਲ ਕੀਤੀ ਹੈ। ਦਰਅਸਲ, ਭਾਰਤੀ ਫੁੱਟਬਾਲ ਟੀਮ ਦੇ ਗੋਲਕੀਪਰ ਦਾ ਨਾਂ ਵੀ ਅਮਰਿੰਦਰ ਸਿੰਘ ਹੈ। ਅਜਿਹੀ ਸਥਿਤੀ ਵਿੱਚ, ਜਦੋਂ ਲੋਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਬਾਰੇ ਚਰਚਾ ਕਰ ਰਹੇ ਹਨ, ਤਾਂ ਉਹ ਗੋਲਕੀਪਰ ਅਮਰਿੰਦਰ ਸਿੰਘ ਨੂੰ ਟੈਗ ਕਰ ਰਹੇ ਹਨ। ਇਸ ‘ਤੇ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਲਿਖਿਆ,”ਪਿਆਰੇ, ਨਿਊਜ਼ ਮੀਡੀਆ-ਪੱਤਰਕਾਰ। ਮੈਂ ਅਮਰਿੰਦਰ ਸਿੰਘ ਹਾਂ, ਭਾਰਤੀ ਫੁੱਟਬਾਲ ਟੀਮ ਦਾ ਗੋਲਕੀਪਰ ਨਾ ਕਿ ਪੰਜਾਬ ਦਾ ਸਾਬਕਾ ਮੁੱਖ ਮੰਤਰੀ। ਕਿਰਪਾ ਕਰਕੇ ਮੈਨੂੰ ਟੈਗ ਕਰਨਾ ਬੰਦ ਕਰੋ”
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਟਵੀਟ ਦਾ ਜਵਾਬ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ, “ਮੇਰੀ ਹਮਦਰਦੀ ਤੁਹਾਡੇ ਨਾਲ ਹੈ, ਨੌਜਵਾਨ ਦੋਸਤ। ਅਗਲੇ ਮੈਚ ਲਈ ਸ਼ੁਭਕਾਮਨਾਵਾਂ।”
ਤੁਹਾਨੂੰ ਦੱਸ ਦੇਈਏ ਕਿ ਭਾਰਤੀ ਫੁਟਬਾਲ ਟੀਮ ਦੇ ਗੋਲਕੀਪਰ ਅਮਰਿੰਦਰ ਸਿੰਘ ਦਾ ਟਵਿੱਟਰ ਹੈਂਡਲ @Amrinder_1 ਹੈ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ @capt_amarinder ਹੈ। ਇਹੀ ਕਾਰਨ ਹੈ ਕਿ ਲੋਕਾਂ ਨੂੰ ਅਜਿਹੀ ਉਲਝਣ ਹੋ ਰਹੀ ਹੈ।
Comment here