ਪੰਜਾਬ ਵਿਚ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਵੱਡਾ ਫੈਸਲਾ ਸੁਣਾਇਆ ਹੈ। ਨਵੇਂ ਫੈਸਲੇ ਮੁਤਾਬਕ 80 ਸਾਲ ਜਾਂ ਇਸ ਵੱਧ ਉਮਰ ਵਾਲੇ ਬਜ਼ੁਰਗ ਘਰ ਬੈਠੇ ਹੀ ਆਪਣੀ ਵੋਟ ਪਾ ਸਕਣਗੇ। ਚੋਣ ਕਮਿਸ਼ਨ ਵੱਲੋਂ ਇਹ ਫੈਸਲਾ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਲਿਆ ਗਿਆ ਹੈ।
ਇਸ ਤਹਿਤ ਬਜ਼ੁਰਗਾਂ ਨੂੰ ਘਰ ਬੈਠੇ ਬੈਲਟ ਪੇਪਰ ਮੁਹੱਈਆ ਕਰਵਾਏ ਜਾਣਗੇ। ਕੋਰੋਨਾ ਦੇ ਕੇਸ ਘਟੇ ਤਾਂ ਹਨ ਪਰ ਅਜੇ ਤੱਕ ਖਤਰਾ ਪੂਰੀ ਤਰ੍ਹਾਂ ਟਲਿਆ ਨਹੀਂ ਹੈ। ਬੱਚਿਆਂ ਤੇ ਬਜ਼ੁਰਗਾਂ ਨੂੰ ਇਨਫੈਕਸ਼ਨ ਦਾ ਖਤਰਾ ਵਧੇਰੇ ਹੁੰਦਾ ਹੈ ਜਿਸ ਕਾਰਨ ਚੋਣ ਕਮਿਸ਼ਨ ਵੱਲੋਂ ਉਕਤ ਫੈਸਲਾ ਲਿਆ ਗਿਆ ਤਾਂ ਜੋ ਉਹ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਵੀ ਕਰ ਸਕਣ ਤੇ ਘਰ ਬੈਠੇ ਸੁਰੱਖਿਅਤ ਵੀ ਰਹਿਣ।
ਚੋਣ ਕਮਿਸ਼ਨ ਵੱਲੋਂ 80 ਸਾਲ ਜਾਂ ਇਸ ਤੋਂ ਵੱਧ ਉਮਰ ਵਾਲੇ ਬਜ਼ੁਰਗ ਵੋਟਰਾਂ ਦੀ ਸੂਚੀ ਬਣਾਉਣੀ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਬੈਲਟ ਪੇਪਰ ਛਪਵਾਏ ਜਾ ਜਕਣ। ਚੋਣ ਕਮਿਸ਼ਨ ਵੱਲੋਂ ਪਹਿਲੀ ਵਾਰ ਇਹ ਫੈਸਲਾ ਲਿਆ ਗਿਆ ਹੈ ਕਿ ਬੈਲਟ ਪੇਪਰ ਰਾਹੀਂ ਬਜ਼ੁਰਗਾਂ ਤੋਂ ਵੋਟ ਪੁਆਈ ਜਾਵੇਗੀ। ਇਸ ਤੋਂ ਪਹਿਲਾਂ ਪਿਛਲੇ ਲੰਮੇ ਸਮੇਂ ਤੋਂ ਈ. ਵੀ. ਐੱਮ. ਰਾਹੀਂ ਹੀ ਵੋਟਿੰਗ ਕੀਤੀ ਜਾ ਰਹੀ ਹੈ।
ਵੋਟਿੰਗ ਕਰਦੇ ਸਮੇਂ ਵੀਡੀਓਗ੍ਰਾਫੀ ਵੀ ਕਰਵਾਈ ਜਾਵੇਗੀ ਤਾਂ ਜੋ ਕਿਸੇ ਤਰ੍ਹਾਂ ਦੀ ਧਾਂਦਲੀ ਨਾ ਹੋ ਸਕੇ ਤੇ ਘਰਾਂ ਵਿਚ ਇੱਕ ਵੱਖਰੀ ਥਾਂ ‘ਤੇ ਅਜਿਹੇ ਬੈਲਟ ਪੇਪਰ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਬਜ਼ੁਰਗ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਆਪਣੇ ਅਧਿਕਾਰ ਦੀ ਵਰਤੋਂ ਕਰ ਸਕਣ।
Comment here