ਨੀਰੂ ਬਾਜਵਾ ਦੇ ਭਰਾ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ । ਇਨ੍ਹਾਂ ਤਸਵੀਰਾਂ ਨੂੰ ਅਦਾਕਾਰਾ ਰੁਬੀਨਾ ਬਾਜਵਾ ਅਤੇ ਨੀਰੂ ਬਾਜਵਾ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਨ੍ਹਾਂ ਤਸਵੀਰਾਂ ‘ਚ ਰੁਬੀਨਾ ਬਾਜਵਾ ਆਪਣੇ ਦੋਸਤ ਦੇ ਨਾਲ ਨਜ਼ਰ ਆ ਰਹੀ ਹੈ ਜਦੋਂਕਿ ਨੀਰੂ ਬਾਜਵਾ ਵੀ ਆਪਣੇ ਸਾਰੇ ਪਰਿਵਾਰ ਦੇ ਨਾਲ ਦਿਖਾਈ ਦੇ ਰਹੀ ਹੈ ।
ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਦਾ ਭਰਾ ਵੀ ਦਿਖਾਈ ਦੇ ਰਿਹਾ ਹੈ । ਜਿਸ ਨੂੰ ਰੁਬੀਨਾ ਬਾਜਵਾ ਸਗਨ ਦਿੰਦੀ ਹੋਈ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਰੁਬੀਨਾ ਨੇ ਹੋਰ ਵੀ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਕਮੈਂਟਸ ਕਰਕੇ ਅਦਾਕਾਰਾ ਨੂੰ ਵਧਾਈ ਦੇ ਰਹੇ ਹਨ ।ਪੂਰਾ ਪਰਿਵਾਰ ਕਾਫੀ ਖੁਸ਼ ਨਜ਼ਰ ਆ ਰਿਹਾ ਹੈ ।
ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।ਜਲਦ ਹੀ ਉਹ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੀ ਹੈ । ਇਸ ਤੋਂ ਇਲਾਵਾ ਉਹ ਜਲਦ ਹੀ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਦਿਖਾਈ ਦੇਵੇਗੀ ।ਜਿਸ ਦਾ ਖੁਲਾਸਾ ਉਨ੍ਹਾਂ ਨੇ ਬੀਤੇ ਦਿਨੀਂ ਆਪਣੇ ਇੱਕ ਪੋਸਟ ਪਾ ਕੇ ਦਿੱਤੀ ਸੀ ।v
Comment here