Site icon SMZ NEWS

ਪੰਜਾਬ ਕਾਂਗਰਸ ‘ਚ ਮਚੇ ਘਮਾਸਾਨ ਵਿਚਕਾਰ 14 ਅਕਤੂਬਰ ਨੂੰ ਸਿੱਧੂ ਤੇ ਰਾਵਤ ਦਰਮਿਆਨ ਮੁਲਾਕਾਤ

ਕਾਂਗਰਸ ਵਿਚ ਮਚੇ ਘਮਾਸਾਨ ਦਰਮਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ 14 ਅਕਤੂਬਰ ਨੂੰ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਕਾਂਗਰਸ ਦੇ ਸੀਨੀਅਰ ਆਗੂ ਵੇਣੂਗੋਪਾਲ ਨਾਲ ਮੁਲਾਕਾਤ ਕਰਨਗੇ। ਹਰੀਸ਼ ਰਾਵਤ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਿੱਧੂ ਮੇਰੇ ਨਾਲ ਤੇ ਵੇਣੂਗੋਪਾਲ ਨਾਲ 14 ਅਕਤੂਬਰ ਨੂੰ ਸ਼ਾਮ 6 ਵਜੇ ਮੁਲਾਕਾਤ ਕਰਨਗੇ। ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਨਾਲ ਸਬੰਧਤ ਕੁਝ ਮਸਲਿਆਂ ‘ਤੇ ਵਿਚਾਰ-ਚਰਚਾ ਹੋ ਸਕਦੀ ਹੈ।

ਕੁਝ ਦਿਨ ਪਹਿਲਾਂ ਨਵੋਜਤ ਸਿੰਘ ਸਿੱਧੂ ਨੇ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ। ਸਿੱਧੂ ਦੇ ਅਸਤੀਫੇ ਨਾਲ ਸਿਰਫ ਕਾਂਗਰਸ ਵਿੱਚ ਹੀ ਨਹੀ ਬਲਕਿ ਪੰਜਾਬ ਦੀਆਂ ਸਮੁੱਚੀਆਂ ਪਾਰਟੀਆਂ ਵਿੱਚ ਭੂਚਾਲ ਆ ਗਿਆ ਸੀ। ਹਾਈਕਮਾਂਡ ਵੱਲੋਂ ਅਜੇ ਤੱਕ ਸਿੱਧੂ ਦੇ ਅਸਤੀਫੇ ਨੂੰ ਸਵੀਕਾਰ ਨਹੀਂ ਕੀਤਾ ਗਿਆ ਹੈ। ਨਵੇਂ ਡੀ. ਜੀ. ਪੀ.ਅਤੇ ਐਡਵੋਕੇਟ ਜਨਰਲ ਦੀ ਨਿਯੁਕਤੀ ਨਾਲ ਚੰਨੀ ਤੇ ਸਿੱਧੂ ਵਿਚਕਾਰ ਮਤਭੇਦ ਸ਼ੁਰੂ ਹੋਏ।

ਹਾਈਕਮਾਂਡ ਵੱਲੋਂ ਹਰੀਸ਼ ਰਾਵਤ ਨੂੰ ਦੋਵਾਂ ਦਰਮਿਆਨ ਪੈਦਾ ਹੋਏ ਵਿਵਾਦ ਨੂੰ ਸੁਲਝਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਜਿਸ ‘ਤੇ ਰਾਵਤ ਦਾ ਕਹਿਣਾ ਹੈ ਕਿ ਸਿੱਧੂ ਤੇ ਚੰਨੀ ਵਿਚਕਾਰ ਪੈਦਾ ਹੋਏ ਮਨ-ਮੁਟਾਅ ਨੂੰ ਛੇਤੀ ਹੀ ਸੁਲਝਾ ਲਿਆ ਜਾਵੇਗਾ। ਬਾਕੀ ਸਿੱਧੂ ਦੇ ਅਸਤੀਫੇ ਬਾਰੇ ਉਨ੍ਹਾਂ ਕਿਹਾ ਸੀ ਕਿ ਸਿੱਧੂ ਕਾਂਗਰਸ ਪ੍ਰਧਾਨ ਦੇ ਤੌਰ ‘ਤੇ ਕੰਮ ਕਰ ਰਹੇ ਹਨ। 14 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਵਿਚ ਬਾਰੇ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਇਸ ਵਿਚ ਪੰਜਾਬ ਦੇ ਜਥੇਬੰਦਕ ਮਾਮਲਿਆਂ ਬਾਰੇ ਰਣਨੀਤੀ ਬਣਾਈ ਜਾਵੇਗੀ।

Exit mobile version