Site icon SMZ NEWS

ਲੁਧਿਆਣਾ ਦੀ ਕੇਂਦਰੀ ਜੇਲ੍ਹ ਤੋਂ ਮੁੜ ਹਵਾਲਾਤੀਆਂ ਤੋਂ ਮਿਲੇ ਮੋਬਾਈਲ ਫੋਨ

ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਪਾਬੰਦੀਸ਼ੁਦਾ ਮੋਬਾਈਲ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਲਾਸ਼ੀ ਦੌਰਾਨ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਦੇ ਕਬਜ਼ੇ ਤੋਂ 4 ਮੋਬਾਈਲ ਮਿਲੇ, ਜਦੋਂਕਿ ਇੱਕ ਫੋਨ ਲਾਵਾਰਿਸ ਹਾਲਤ ਵਿੱਚ ਪਾਇਆ ਗਿਆ।

ਹੁਣ ਥਾਣਾ ਡਿਵੀਜ਼ਨ ਨੰਬਰ 7 ਦੀ ਤਾਜਪੁਰ ਚੌਂਕੀ ਪੁਲਿਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਛਾਣ ਦੀਪੂ ਕੁਮਾਰ ਪੁੱਤਰ ਪੰਨਾ ਲਾਲ ਗੁਪਤਾ, ਟੋਨੀ ਪੁੱਤਰ ਮੋਨੂੰ, ਕੁਲਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਸਤਨਾਮ ਸਿੰਘ ਪੁੱਤਰ ਦਲਜੀਤ ਸਿੰਘ ਵਜੋਂ ਹੋਈ ਹੈ।

ਪੁਲਿਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਸੁਖਦੇਵ ਸਿੰਘ ਦੀ ਸ਼ਿਕਾਇਤ ’ਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਭੇਜੀ ਗਈ ਰਿਪੋਰਟ ਵਿੱਚ ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਪੁਲਿਸ, ਜੇਲ੍ਹ ਗਾਰਡ ਅਤੇ ਸੀਆਰਪੀਐਫ ਦੀ ਟੀਮ ਨੇ ਸਾਂਝੇ ਤੌਰ ‘ਤੇ ਜੇਲ੍ਹ ਦੀਆਂ ਬੈਰਕਾਂ ਵਿੱਚ ਛਾਪੇਮਾਰੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਸੀ।

ਇਸ ਦੌਰਾਨ ਉਪਰੋਕਤ ਚਾਰ ਹਵਾਲਾਤੀਆਂ ਦੇ ਕਬਜ਼ੇ ਵਿੱਚੋਂ 4 ਮੋਬਾਈਲ ਫ਼ੋਨ ਅਤੇ ਇੱਕ ਫ਼ੋਨ ਬੈਰਕ ਦੇ ਬਾਹਰ ਲਾਵਾਰਿਸ ਹਾਲਤ ਵਿੱਚ ਪਿਆ ਮਿਲਿਆ। ਪਰਮਜੀਤ ਸਿੰਘ ਨੇ ਦੱਸਿਆ ਕਿ ਸਾਰੇ ਦੋਸ਼ੀਆਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਫੋਨ ਉਨ੍ਹਾਂ ਤੱਕ ਕਿਵੇਂ ਪਹੁੰਚੇ।

Exit mobile version