ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਪੰਜਾਬ ਦੌਰੇ ਦਾ ਦੂਜਾ ਦਿਨ ਹੈ। ਇਸ ਦੌਰਾਨ ਕੇਜਰੀਵਾਲ ਨੇ ਜਲੰਧਰ ਦੇ ਵਿੱਚ ਵਪਾਰੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਕੇਜਰੀਵਾਲ ਨੇ ਕਈ ਵੱਡੇ ਐਲਾਨ ਕੀਤੇ ਹਨ।
ਕੇਜਰੀਵਾਲ ਨੇ ਵਪਾਰੀਆਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਉਣ ਦਾ ਵੱਡਾ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ ਪੁਰਾਣੇ ਕਾਨੂੰਨਾਂ ਦੇ ਵਿੱਚ ਸੁਧਾਰ ਕਰਨ ਦਾ ਵੀ ਐਲਾਨ ਕੀਤਾ ਹੈ। ਵਪਾਰੀਆਂ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਸਾਨੂੰ ਵੀ ਇੱਕ ਮੌਕਾ ਦੇ ਕੇ ਦੇਖੋ।
ਹਾਲਾਂਕਿ ਬੁੱਧਵਾਰ ਨੂੰ ਜਲੰਧਰ ਵਿੱਚ ਕੇਜਰੀਵਾਲ ਨੂੰ ਕਿਸਾਨਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ ਹੈ।
Comment here