ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵੀਰਵਾਰ ਨੂੰ ਪਹਿਲੀ ਵਾਰ ਨਵੀਂ ਦਿੱਲੀ ਵਿੱਚ ਹਾਈਕਮਾਂਡ ਨਾਲ ਮੁਲਾਕਾਤ ਕਰਨਗੇ। ਸ਼ਾਮ 6 ਵਜੇ ਸਿੱਧੂ ਦੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਅਤੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਵਤ ਨਾਲ ਮੀਟਿੰਗ ਹੈ।
ਇਸ ਸਮੇ ਸਿੱਧੂ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ। ਮੀਟਿੰਗ ਦੌਰਾਨ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਚਰਚਾ ਕੀਤੀ ਜਾਵੇਗੀ, ਪਰ ਮੰਨਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਸਿੱਧੂ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਅਜੇ ਵੀ ਹਾਈ ਕਮਾਂਡ ਕੋਲ ਹੈ ਅਤੇ ਇਸ ਦੌਰਾਨ ਸਿੱਧੂ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਨਾਲ ਸਬੰਧ ਵੀ ਚੰਗੇ ਨਹੀਂ ਹਨ। ਕਿਹਾ ਜਾ ਰਿਹਾ ਹੈ ਕਿ ਸਿੱਧੂ ਦੇ ਅਸਤੀਫੇ ‘ਤੇ ਵੀ ਅੱਜ ਦੀ ਬੈਠਕ ‘ਚ ਫੈਸਲਾ ਲਿਆ ਜਾ ਸਕਦਾ ਹੈ।
ਨਵਜੋਤ ਸਿੰਘ ਸਿੱਧੂ ਨੇ ਹਾਲ ਹੀ ਵਿੱਚ ਚੰਨੀ ਸਰਕਾਰ ‘ਤੇ ਸਵਾਲ ਚੁੱਕੇ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦੇ ਨਿਸ਼ਾਨੇ ‘ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਨ। ਨਵਜੋਤ ਸਿੰਘ ਸਿੱਧੂ ਨੇ ਡੀਜੀਪੀ ਅਤੇ ਐਡਵੋਕੇਟ ਜਨਰਲ ਦੀ ਨਿਯੁਕਤੀ ਦੇ ਵਿਰੋਧ ਵਿੱਚ ਆਪਣਾ ਅਸਤੀਫਾ ਦਿੱਤਾ ਸੀ। ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਸਿੱਧੂ ਦੇ ਸਮਰਥਨ ਵਿੱਚ ਆਪਣਾ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਬਾਅਦ ‘ਚ ਉਨ੍ਹਾਂ ਨੇ ਆਪਣਾ ਅਸਤੀਫਾ ਵਾਪਿਸ ਲੈ ਲਿਆ ਸੀ।