Site icon SMZ NEWS

ਆ ਗਈ ਰਾਜਸਥਾਨ ਦੀ ਵਾਰੀ! CWC ਤੋਂ ਬਾਅਦ ਰਾਹੁਲ ਗਾਂਧੀ ਨੇ ਗਹਿਲੋਤ ਨਾਲ ਘਰ ਬੈਠ ਕੀਤੀ ਮੀਟਿੰਗ, ਪ੍ਰਿਯੰਕਾ ਵੀ ਰਹੀ ਮੌਜੂਦ

ਰਾਜਸਥਾਨ ਵਿੱਚ ਮੰਤਰੀ ਮੰਡਲ ਦੇ ਵਿਸਥਾਰ ਦੀਆਂ ਅਟਕਲਾਂ ਦੇ ਵਿਚਕਾਰ ਸ਼ਨੀਵਾਰ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਮੀਟਿੰਗ ਕੀਤੀ। ਸੂਤਰਾਂ ਅਨੁਸਾਰ ਕਰੀਬ ਡੇਢ ਘੰਟੇ ਤੱਕ ਚੱਲੀ ਇਸ ਬੈਠਕ ਵਿੱਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਜਨਰਲ ਸਕੱਤਰ ਅਤੇ ਰਾਜਸਥਾਨ ਇੰਚਾਰਜ ਅਜੇ ਮਾਕਨ ਵੀ ਇਸ ਮੀਟਿੰਗ ਵਿੱਚ ਮੌਜੂਦ ਸਨ। ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਇਹ ਮੀਟਿੰਗ ਰਾਹੁਲ ਗਾਂਧੀ ਦੇ ਨਿਵਾਸ ‘ਤੇ ਬੁਲਾਈ ਗਈ ਸੀ।

ਹਾਲਾਂਕਿ, ਜਦੋਂ ਮੀਟਿੰਗ ਬਾਰੇ ਪੁੱਛਿਆ ਗਿਆ ਤਾਂ ਅਜੇ ਮਾਕਨ ਨੇ ਮੀਡੀਆ ਨੂੰ ਕਿਹਾ, “ ਮਿਟਿੰਗ ‘ਚ ਕੁਝ ਖਾਸ ਨਹੀਂ ਸੀ। ਇਹ ਇੱਕ ਰੁਟੀਨ ਮੀਟਿੰਗ ਸੀ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਕੈਬਨਿਟ ਦੇ ਸੰਭਾਵਤ ਵਿਸਤਾਰ ਅਤੇ ਰਾਜਨੀਤਿਕ ਨਿਯੁਕਤੀਆਂ ਉੱਤੇ ਚਰਚਾ ਹੋਈ ਹੈ। ਰਾਜਸਥਾਨ ਵਿੱਚ ਗਹਿਲੋਤ ਅਤੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਵਿਚਾਲੇ ਝਗੜੇ ਨਾਲ ਜੁੜਿਆ ਵਿਵਾਦ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਿਹਾ ਹੈ। ਪਾਇਲਟ ਧੜਾ ਇਹ ਮੰਗ ਕਰਦਾ ਆ ਰਿਹਾ ਹੈ ਕਿ ਉਨ੍ਹਾਂ ਨੂੰ ਕੈਬਨਿਟ ਵਿਸਥਾਰ ਅਤੇ ਬੋਰਡਾਂ ਅਤੇ ਕਾਰਪੋਰੇਸ਼ਨਾਂ ਨੂੰ ਨਿਯੁਕਤੀਆਂ ਵਿੱਚ ਸਨਮਾਨਯੋਗ ਹਿੱਸਾ ਦਿੱਤਾ ਜਾਵੇ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੇ ਲੋਕ ਚਾਹੁੰਦੇ ਹਨ ਕਿ ਕਾਂਗਰਸ ਪਾਰਟੀ ਉਨ੍ਹਾਂ ਦੇ ਹਿੱਤਾਂ ਲਈ ਲੜੇ ਨਾ ਕਿ ਆਪਸ ਵਿੱਚ ਲੜੇ। ਰਾਹੁਲ ਗਾਂਧੀ ਨੇ ਇਹ ਟਿੱਪਣੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤੀ। ਰਾਹੁਲ ਗਾਂਧੀ ਨੇ ਕਿਹਾ ਕਿ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਕੌਣ ਕਿਸ ਅਹੁਦੇ ‘ਤੇ ਹੈ, ਪਰ ਲੋਕ ਚਾਹੁੰਦੇ ਹਨ ਕਿ ਕਾਂਗਰਸ ਇਕਜੁੱਟ ਹੋ ਕੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਵੰਚਿਤ ਵਰਗਾਂ ਦੇ ਅਧਿਕਾਰਾਂ ਲਈ ਲੜੇ।

Exit mobile version