ਅਮਰੀਕੀ ਦੇ ਅਲਬਾਮਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਫੁੱਟਬਾਲ ਮੈਚ ਦੌਰਾਨ ਅਚਾਨਕ ਗੋਲੀਬਾਰੀ ਹੋ ਗਈ । ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਨੂੰ ਇੱਕ ਫੁੱਟਬਾਲ ਮੈਚ ਦੇ ਦੌਰਾਨ ਅਚਾਨਕ ਗੋਲੀਬਾਰੀ ਹੋਣ ਲੱਗ ਗਈ ।
ਇਸ ਪੂਰੀ ਘਟਨਾ ਵਿੱਚ ਚਾਰ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਬਹੁਤ ਜ਼ਿਆਦਾ ਗੰਭੀਰ ਹੈ। ਇਸ ਘਟਨਾ ਨਾਲ ਜੁੜੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ l
ਦੱਸਿਆ ਜਾ ਰਿਹਾ ਹੈ ਕਿ ਇਹ ਫੁੱਟਬਾਲ ਮੁਕਾਬਲਾ ਵਿਲੀਅਮਸਨ ਹਾਈ ਸਕੂਲ ਤੇ ਵਾਇਗਰ ਹਾਈ ਸਕੂਲ ਵਿਚਾਲੇ ਖੇਡਿਆ ਜਾ ਰਿਹਾ ਸੀ। ਪੁਲਿਸ ਅਨੁਸਾਰ ਗੋਲੀਬਾਰੀ ਦੀ ਘਟਨਾ ਮੈਦਾਨ ਜਾਂ ਵਿਦਿਆਰਥੀਆਂ ਵਿੱਚ ਨਹੀਂ ਹੋਈ ਸੀ ਬਲਕਿ ਸਟੇਡੀਅਮ ਦੇ ਪੱਛਮੀ ਰੈਂਪ ਵਿੱਚ ਹੋਈ।
ਮਿਲੀ ਜਾਣਕਾਰੀ ਅਨੁਸਾਰ ਜ਼ਖਮੀ ਹੋਏ ਚਾਰ ਲੋਕਾਂ ਵਿੱਚੋਂ ਦੋ ਨਬਾਲਿਗ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ । ਪੁਲਿਸ ਦਾ ਕਹਿਣਾ ਹੈ ਕਿ ਕਰੀਬ ਸੱਤ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਚਾਰ ਰੌਂਦ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਦੱਸਿਆ ਕਿ ਜਦੋਂ ਗੋਲੀਆਂ ਦੀ ਆਵਾਜ਼ ਆ ਰਹੀ ਸੀ ਉਸ ਸਮੇਂ ਖਿਡਾਰੀ ਮੈਦਾਨ ‘ਤੇ ਲੰਮੇ ਪੈ ਗਏ ਤੇ ਆਪਣੀ ਜਾਨ ਬਚਾਉਣ ਵਿੱਚ ਲੱਗ ਗਏ। ਜਿਸ ਤੋਂ ਬਾਅਦ ਸੁਰੱਖਿਆ ਕਰਮੀਆਂ ਵੱਲੋਂ ਖਿਡਾਰੀਆਂ ਨੂੰ ਮੈਦਾਨ ਤੋਂ ਬਾਹਰ ਕੱਢਿਆ ਗਿਆ।
Comment here