ਕੇਂਦਰ ਸਰਕਾਰ ਨੇ ਬੀਐਸਐਫ ਨੂੰ ਸਰਹੱਦ ਦੇ ਨਾਲ 50 ਕਿਲੋਮੀਟਰ ਦੇ ਦਾਇਰੇ ਵਿੱਚ ਪੈਂਦੇ ਖੇਤਰਾਂ ਵਿੱਚ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਹੈ। ਇਸ ਫੈਸਲੇ ਦੇ ਤੁਰੰਤ ਬਾਅਦ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ, ਕਾਂਗਰਸੀ ਆਗੂ ਸੁਨੀਲ ਜਾਖੜ, ਅਕਾਲੀ ਆਗੂ ਦਲਜੀਤ ਚੀਮਾ ਅਤੇ ਸੁਖਬੀਰ ਬਾਦਲ ਨੇ ਇਸ ਦਾ ਵਿਰੋਧ ਕੀਤਾ।

ਇਸੇ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਨੇ ਬੀ. ਐੱਸ. ਮੁੱਦੇ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਨੂੰ ਟਵੀਟ ਕਰਕੇ ਇਕ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਨੂੰ ਵਧਾਉਣਾ ਕੇਂਦਰ ਦਾ ਇਕ ਪਾਸੜ ਫੈਸਲਾ ਹੈ। ਇਹ ਸਾਡੇ ਸੰਘੀ ਢਾਂਚੇ ‘ਤੇ ਸਿੱਧਾ ਹਮਲਾ ਹੈ। ਇਸ ਮਸਲੇ ਨੂੰ ਸਿਆਸਤ ਤੋਂ ਉਪਰ ਉਠ ਕੇ ਹੱਲ ਕਰਨ ਦੀ ਲੋੜ ਹੈ।
ਬਾਦਲ ਨੇ ਕਿਹਾ ਕਿ ਮੈਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕਰਦਾ ਹਾਂ ਕਿ ਇਸ ਕਦਮ ਖਿਲਾਫ ਇਕੱਠੇ ਖੜ੍ਹੇ ਰਹਿਣ ਅਤੇ ਇਕ ਸੰਯੁਕਤ ਮੋਰਚੇ ਦੇ ਰੂਪ ਵਿਚ ਕੰਮ ਕਰਨ। ਨਾਲ ਹੀ ਮੈਂ CM ਚੰਨੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਜਲਦ ਤੋਂ ਜਲਦ ਸਰਬ ਪਾਰਟੀ ਬੈਠਕ ਬੁਲਾਉਣ ਤਾਂ ਜੋ ਇਸ ਸਬੰਧੀ ਜਲਦੀ ਕਾਰਵਾਈ ਕਰਕੇ ਕੋਈ ਫੈਸਲਾ ਕੀਤਾ ਜਾ ਸਕੇ।
Comment here