Site icon SMZ NEWS

ਰਾਜਾਂ ਦੇ ਪੁਲਿਸ ਮੁਖੀਆਂ ਨਾਲ ਅਮਿਤ ਸ਼ਾਹ ਦੀ ਉੱਚ ਪੱਧਰੀ ਮੀਟਿੰਗ ਅੱਜ, ਸੁਰੱਖਿਆ ਪ੍ਰਬੰਧਾਂ ਦਾ ਲੈਣਗੇ ਜਾਇਜ਼ਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਰਾਜਾਂ ਦੇ ਡੀਜੀਪੀ, ਆਈਜੀਪੀ ਅਤੇ ਸੀਏਪੀਐੱਫ ਦੇ ਡੀਜੀਪੀ ਦੇ ਨਾਲ ਇੰਟੈਲੀਜੈਂਸ ਬਿਊਰੋ ਦੀ ਸਾਲਾਨਾ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਸਰਕਾਰੀ ਸੂਤਰਾਂ ਅਨੁਸਾਰ ਇਹ ਮੀਟਿੰਗ ਦਿੱਲੀ ਸਥਿਤ ਗ੍ਰਹਿ ਮੰਤਰਾਲੇ ਦੇ ਦਫਤਰ ਵਿੱਚ ਹੋਵੇਗੀ। ਇਸ ਮੀਟਿੰਗ ਵਿੱਚ ਅਮਿਤ ਸ਼ਾਹ ਸੂਬਿਆਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।

Amit Shah high level meeting

ਪਿਛਲੇ ਮਹੀਨੇ, ਅਮਿਤ ਸ਼ਾਹ ਨੇ ਸੁਰੱਖਿਆ ਸਥਿਤੀ ਅਤੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ 10 ਰਾਜਾਂ ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ, ਝਾਰਖੰਡ ਦੇ ਹੇਮੰਤ ਸੋਰੇਨ, ਤੇਲੰਗਾਨਾ ਦੇ ਕੇ ਚੰਦਰਸ਼ੇਖਰ ਰਾਓ, ਬਿਹਾਰ ਦੇ ਨਿਤੀਸ਼ ਕੁਮਾਰ, ਮੱਧ ਪ੍ਰਦੇਸ਼ ਦੇ ਸ਼ਿਵਰਾਜ ਸਿੰਘ ਚੌਹਾਨ ਅਤੇ ਉੜੀਸਾ ਦੇ ਨਵੀਨ ਪਟਨਾਇਕ ਨੇ ਮੀਟਿੰਗ ਵਿੱਚ ਹਿੱਸਾ ਲਿਆ। ਇਸ ਮੀਟਿੰਗ ਵਿੱਚ ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼, ਛੱਤੀਸਗੜ੍ਹ ਅਤੇ ਕੇਰਲਾ ਦੀ ਨੁਮਾਇੰਦਗੀ ਉੱਚ ਅਧਿਕਾਰੀਆਂ ਨੇ ਕੀਤੀ।

Exit mobile version