ਪੰਜਾਬ ਵਿੱਚ ਬੀਤੇ ਦਿਨ ਪਿਆ ਬੇਮੌਸਮੀ ਮੀਂਹ ਕਿਸਾਨਾਂ ‘ਤੇ ਕਹਿਰ ਬਣ ਕੇ ਵਰ੍ਹਿਆ। ਗੜੇਮਾਰੀ ਨਾਲ ਉਨ੍ਹਾਂ ਦੀਆਂ ਪੱਕੀਆਂ ਹੋਈਆਂ ਫਸਲਾਂ ਖਰਾਬ ਹੋ ਗਈਆਂ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ‘ਤੇ ਪੰਜਾਬ ਸਰਕਾਰ ਨੂੰ ਆਖਿਆ ਹੈ ਕਿ ਉਹ ਵੀ ਦਿੱਲੀ ਸਰਕਾਰ ਵਾਂਗ ਆਪਣੇ ਕਿਸਾਨਾਂ ਨੂੰ ਮੁਆਵਜ਼ਾ ਦੇਵੇ।
ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀ ਪੱਕ ਕੇ ਤਿਆਰ ਹੋਈ ਫ਼ਸਲ ਖ਼ਰਾਬ ਹੋ ਗਈ ਹੈ। ਅਸੀਂ ਦਿੱਲੀ ਦੇ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਮੁਆਵਜ਼ਾ ਦੇ ਰਹੇ ਹਾਂ। ਪੰਜਾਬ ਦੇ ਮੁੱਖ ਮੰਤਰੀ ਚੰਨੀ ਜੀ ਨੂੰ ਵੀ ਸੂਬੇ ਦੇ ਕਿਸਾਨਾਂ ਨੂੰ ਛੇਤੀ ਤੋਂ ਛੇਤੀ ਉਚਿਤ ਮੁਆਵਜ਼ਾ ਦਿੱਤਾ ਜਾਵੇ।