ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਵੀਰਵਾਰ ਨੂੰ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਦੇ ਬਾਹਰ ਧਰਨਾ ਦੇਣ ਆਏ ਅਧਿਆਪਕਾਂ ਦੀ ਪੁਲਿਸ ਨੇ ਬੇਰਹਿਮੀ ਨਾਲ ਕੁੱਟਮਾਰ ਕੀਤੀ।
ਦੱਸਿਆ ਜਾ ਰਿਹਾ ਹੈ ਕਿ ਇਹ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਮੰਤਰੀ ਪਰਗਟ ਸਿੰਘ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਅਧਿਆਪਕਾਂ ਦੀ ਪੁਲਿਸ ਨਾਲ ਝੜਪ ਹੋ ਗਈ।
ਪ੍ਰਦਰਸ਼ਨ ਨੂੰ ਹੋਰ ਭਖਦਾ ਦੇਖ ਪੁਲਿਸ ਨੇ ਅਧਿਆਪਕਾਂ ‘ਤੇ ਲਾਠੀਚਾਰਜ ਕਰ ਦਿੱਤਾ। ਇਸ ਦੌਰਾਨ ਇੱਕ ਅਧਿਆਪਕਾ ਵੀ ਬੇਹੋਸ਼ ਹੋ ਗਈ। ਜ਼ਿਕਰਯੋਗ ਹੈ ਕਿ ਅਧਿਆਪਕ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਕਈ ਵਾਰ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰ ਚੁੱਕੇ ਹਨ ਅਤੇ ਹਰ ਰੋਜ਼ ਧਰਨੇ ਵੀ ਦਿੱਤੇ ਜਾ ਰਹੇ ਹਨ। ਪਰ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ ਹੈ।
Comment here