ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੂਬੇ ਦੇ ਮੁਲਾਜ਼ਮਾਂ ਨੁੰ ਇਸ ਸਾਲ ਜੁਲਾਈ ਤੋਂ 11 ਫੀਸਦੀ ਮਹਿੰਗਾਈ ਭੱਤੇ ਦੇ ਬਕਾਏ ਅਦਾ ਕਰਨ ਦਾ ਐਲਾਨ ਕਰ ਕੇ ਇਹ 1 ਨਵੰਬਰ ਤੋਂ ਜਾਰੀ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਕੇ ਮੁਲਾਜ਼ਮਾਂ ਨਾਲ ਧੋਖਾ ਕਰਨ ਦੀ ਨਿਖੇਧੀ ਕੀਤੀ। ਇਸ ਗੱਲ ’ਤੇ ਹੈਰਾਨੀ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਸਪਸ਼ਟ ਕਰਨ ਕਿ ਕੀ ਉਹ ਸਰਕਾਰ ਦੇ ਇਸ ਫੈਸਲੇ ਦੇ ਭਾਈਵਾਲ ਹਨ ਜਾਂ ਫਿਰ ਉਹਨਾਂ ਜਾਣ ਬੁੱਝ ਕੇ ਮੁਲਾਜ਼ਮਾਂ ਨੂੰ ਗੁੰਮਰਾਹ ਕੀਤਾ ਜਾਂ ਫਿਰ ਵਿੱਤ ਵਿਭਾਗ ਅਤੇ ਇਸੇ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਉਹਨਾਂ ਨੂੰ ਜ਼ਲੀਲ ਕੀਤਾ ਹੈ।
ਡਾ. ਚੀਮਾ ਨੇ ਕਿਹਾ ਕਿ ਇਸ ਤਰੀਕੇ ਦੀ ਨੋਟੰਕੀ ਮੁੱਖ ਮੰਤਰੀ ਨੂੰ ਸੋਭਾ ਨਹੀਂ ਦਿੰਦੀ। ਉਹਨਾਂ ਕਿਹਾ ਕਿ ਹੁਣ ਇਹ ਹੱਦ ਨਵੰਬਰ ਤੱਕ ਵਧਾ ਦਿੱਤੀ ਗਈ ਹੈ। ਉਹਨਾਂ ਕਿਹਾÇ ਕ ਇਹ ਵੀ ਹਾਲੇ ਤੱਕ ਨਹੀਂ ਕਿ ਇਹ ਮਹਿੰਗਾਈ ਭੱਤਾ ਦਸੰਬਰ ਤੋਂ ਮਿਲੇਗਾ ਜਾਂ ਫਿਰ ਇਹ ਵੀ ਹੋਰ ਵਾਅਦਿਆਂ ਵਾਂਗ ਕਾਂਗਰਸ ਸਰਕਾਰ ਵੱਲੋਂ ਅਗਲੀ ਸਰਕਾਰ ’ਤੇ ਛੱਡ ਦਿੱਤਾ ਜਾਵੇਗਾ। ਡਾ. ਚੀਮਾ ਨੇ ਹੈਰਾਨੀ ਪ੍ਰਗਟ ਕੀਤੀ ਕਿ ਮਹਿੰਗਾਈ ਭੱਤੇ ਦਾ ਨੋਟੀਫਿਕੇਸ਼ਨ ਅੱਜ ਜਾਰੀ ਕੀਤਾ ਗਿਆ ਜਿਸ ਵਿਚ ਕਿਹਾ ਗਿਆ ਹੈ ਕਿ ਮੁਲਾਜ਼ਮਾਂ ਦੇ ਬਕਾਇਆਂ ਬਾਰੇ ਫੈਸਲਾ ਬਾਅਦ ਵਿਚ ਲਿਆ ਜਾਵੇਗਾ। ਉਹਨਾਂ ਕਿਹਾ ਕਿ ਮੁਲਾਜ਼ਮਾਂ ਦੇ 4500 ਕਰੋੜ ਰੁਪਏ ਦੇ ਬਕਾਏ ਖੜ੍ਹੇ ਹਨ। ਉਹਨਾਂ ਕਿਹਾ ਕਿ ਇਹ ਬਕਾਏ ਮੁਲਾਜ਼ਮਾਂ ਨੂੰ ਤੁਰੰਤ ਜਾਰੀ ਹੋਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਸਰਕਾਰ ਕੋਲ ਸਿਰਫ ਦੋ ਮਹੀਨੇ ਬਾਕੀ ਰਹਿ ਗਏ ਹਨ। ਉਹਨਾਂ ਕਿਹਾ ਕਿ ਇਹ ਫੈਸਲਾ ਅੱਗੇ ਪਾਉਣ ਦਾ ਮਤਲਬ ਇਹ ਹੈ ਕਿ ਸਰਕਾਰ ਦਾ ਬਕਾਏ ਜਾਰੀ ਕਰਨ ਦਾ ਕੋਈ ਇਰਾਦਾ ਨਹੀਂ ਤੇ ਇਸਨੇ ਉਹ ਅਗਲੀ ਸਰਕਾਰ ’ਤੇ ਛੱਡ ਦਿੱਤੇ ਹਨ।
ਮੁੱਖ ਮੰਤਰੀ ਨੁੰ ਇਹ ਡਰਾਮੇਬਾਜ਼ੀ ਕਰਨ ਤੋਂ ਗੁਰੇਜ਼ ਕਰਨ ਲਈ ਆਖਦਿਆਂ ਡਾ. ਚੀਮਾ ਨੇ ਕਿਹਾ ਕਿ ਇਸ ਤਰੀਕੇ ਮੁੱਖ ਮੰਤਰੀ ਨੇ ਮੁਲਾਜ਼ਮਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ, ਉਸ ਤੋਂ ਸਾਬਤ ਹੋ ਗਿਆ ਹੈ ਕਿ ਉਹਨਾਂ ਉਪਰ ਵਾਅਦੇ ਪੂਰੇ ਕਰਨ ਲਈ ਇਤਬਾਰ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਇਸ ਲਈ ਹੁਣ ਤੋਂ ਬਾਅਦ ਪੰਜਾਬੀ ਚੰਨੀ ’ਤੇ ਵਿਸਾਹ ਨਹੀਂ ਕਰਨਗੇ।
Comment here