ਬਠਿੰਡਾ ਪੁਲਿਸ ਨੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਇੱਕ ਵੱਡੇ ਗਿਰੋਹ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਗੈਂਗ ਦੇ ਚਾਰ ਲੋਕਾਂ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ ਹੈ, ਜਦਕਿ ਇਨ੍ਹਾਂ ਦਾ ਇੱਕ ਸਾਥੀ ਅਜੇ ਪੁਲਿਸ ਦੀ ਪਕੜ ਤੋਂ ਬਾਹਰ ਹੈ।
ਮਿਲੀ ਜਾਣਕਾਰੀ ਮੁਤਾਬਕ ਇਹ ਚਾਰੇ ਗੈਂਗਸਟਰ ਲਾਰੇਂਸ ਬਿਸ਼ਨੋਈ ਗੈਂਗ ਨਾਲ ਸਬੰਧ ਰੱਖਦੇ ਹਨ। ਇਹ ਲੋਕ ਯੂਪੀ ਤੋਂ ਦੇਸੀ ਕੱਟਾ ਬਣਵਾ ਕੇ ਸਪਲਾਈ ਕਰਦੇ ਸਨ। ਪੁਲਿਸ ਨੇ ਇਨ੍ਹਾਂ ਕੋਲੋਂ 10 ਹਥਿਆਰ ਫੜੇ ਹਨ। ਇਨ੍ਹਾਂ ਵਿੱਚੋਂ ਮੁੱਖ ਦੋਸ਼ੀ ਸਨਮਦੀਪ ਸਿੰਘ ਹਰਿਆਣਾ ਦਾ ਰਹਿਣ ਵਾਲਾ ਹੈ, ਜੋ ਫਿਲਹਾਲ ਤਲਵੰਡੀ ਸਾਬੋ ਵਿੱਚ ਰਹਿ ਰਿਹਾ ਸੀ।