ਪੰਜਾਬ ਕਾਂਗਰਸ ਵਿਚ ਮਚਿਆ ਘਮਾਸਾਨ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਸਿੱਧੂ ਆਏ ਦਿਨ ਆਪਣੀ ਹੀ ਸਰਕਾਰ ਨੂੰ ਨਿਸ਼ਾਨੇ ਉਤੇ ਲੈ ਰਹੇ ਹਨ ਤੇ ਸਰਕਾਰ ਖਿਲਾਫ ਬਿਆਨਬਾਜ਼ੀ ਕਰ ਰਹੇ ਸਨ। 6 ਨਵੰਬਰ ਨੂੰ ਕੈਬਨਿਟ ਬੈਠਕ ਬੁਲਾਈ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ 3.30 ਵਜੇ ਚੰਡੀਗੜ੍ਹ ਦੇ ਪ੍ਰੈੱਸ ਕਲੱਬ ਵਿਚ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ।
ਇਹ ਉਮੀਦ ਪ੍ਰਗਟਾਈ ਜਾ ਰਹੀ ਹੈ ਇਸ ਪ੍ਰੈੱਸ ਕਾਨਫਰੰਸ ਵਿਚ ਕਾਂਗਰਸ ਪ੍ਰਧਾਨ ਕੋਈ ਵੱਡਾ ਐਲਾਨ ਕਰ ਸਕਦੇ ਹਨ। ਕੇਂਦਰ ਵੱਲੋਂ ਦੀਵਾਲੀ ਤੋਂ ਪਹਿਲਾਂ ਪੈਟਰੋਲ ਤੇ ਡੀਜ਼ਲ ਉਤੇ ਵੈਟ ਦਰਾਂ ਵਿਚ ਕਾਫੀ ਕਟੌਤੀ ਕੀਤੀ ਗਈ ਹੈ। ਇਸ ਨੂੰ ਲੈ ਕੇ ਕੱਲ੍ਹ ਕੈਬਨਿਟ ਮੀਟਿੰਗ ਸੱਦੀ ਗਈ ਹੈ। ਹੋ ਸਕਦਾ ਹੈ ਕਿ ਅੱਜ ਦੀ ਪ੍ਰੈੱਸ ਕਾਨਫਰੰਸ ਵਿਚ ਸਿੱਧੂ ਵੱਲੋਂ ਕੋਈ ਵੱਡਾ ਧਮਾਕਾ ਕੀਤਾ ਜਾਵੇ।
Comment here