ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਜ਼ਿਲ੍ਹਾ ਲੁਧਿਆਣਾ ਦਾ ਦੌਰਾ ਕਰਨਗੇ। ਇਸ ਮੌਕੇ ਉਹ ਨੌਜਵਾਨਾਂ ਨਾਲ ਗੱਲਬਾਤ ਕਰਨਗੇ ਅਤੇ ਹੋਰ ਪ੍ਰੋਗਰਾਮਾਂ ਵਿਚ ਵੀ ਸ਼ਿਰਕਤ ਕਰਨਗੇ।
1984 ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬੇਕਸੂਰ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਉਨ੍ਹਾਂ ਦੀ ਯਾਦ ਵਿੱਚ ਦੁੱਗਰੀ ਦੀ ਗੁਰੂ ਸਿੰਘ ਸਭਾ ਨੇੜੇ ਸੀਆਰਪੀਐਫ ਕਲੋਨੀ ਵਿੱਚ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਦੌਰਾਨ ਉਹ ਸਾਰੇ ਲੋਕ ਸ਼ਾਮਲ ਹੋਣਗੇ ਜਿਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਉਸ ਸਮੇਂ ਹੱਤਿਆ ਹੋਈ ਸੀ। ਸੁਖਬੀਰ ਸਿੰਘ ਬਾਦਲ ਵੀ ਸਮਾਗਮ ਵਿੱਚ ਸ਼ਿਰਕਤ ਕਰਨਗੇ ਅਤੇ ਸ਼ਰਧਾਂਜਲੀ ਭੇਟ ਕਰਨਗੇ।ਸੁਖਬੀਰ ਬਾਦਲ ਲੁਧਿਆਣਾ ਦੇ ਵੱਖ-ਵੱਖ ਖੇਤਰਾਂ ਵਿੱਚ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੇ ਹਨ। ਉਹ ਲਗਭਗ ਇੱਕ ਮਹੀਨੇ ਤੋਂ ਸ਼ਹਿਰ ਵਿੱਚ ਡਟੇ ਹੋਏ ਹਨ। ਹਰ ਹਫ਼ਤੇ ਉਹ ਲੁਧਿਆਣਾ ਆ ਕੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਪ੍ਰੋਗਰਾਮ ਕਰ ਰਹੇ ਹਨ। ਲੁਧਿਆਣਾ ਸ਼ਹਿਰ ਦੀਆਂ 6 ਵਿਧਾਨ ਸਭਾ ਸੀਟਾਂ ਹਨ ਅਤੇ ਅਕਾਲੀ ਦਲ ਦੀ ਨਜ਼ਰ ਇਨ੍ਹਾਂ ‘ਤੇ ਹੈ ਅਤੇ ਉਹ ਇਸ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ।
Comment here